ਪਿੰਡ ਚੜੇਵਾਨ ਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਚੜੇਵਾਨ ਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਚੜੇਵਾਨ ਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵਲੋਂ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਮਝਾਇਆ ਗਿਆ ਕਿ ਨਸ਼ੇ ਵਿਅਕਤੀ ਦੀ ਸਿਹਤ, ਸਿੱਖਿਆ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ’ਤੇ ਵੀ ਮਾੜਾ ਅਸਰ ਪਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀਆਂ ਆਦਤਾਂ ਅਪਣਾਉਣ ਅਤੇ ਆਪਣਾ ਧਿਆਨ ਪੜ੍ਹਾਈ ਤੇ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਤੇ ਅਧਿਆਪਕਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਸੰਬੰਧੀ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਵਿਚ ਬੱਚੇ ਤੇ ਅਧਿਆਪਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੁਚੇਤ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।