03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅੰਤਰ ਸਕੂਲ ਯੁਵਕ ਮੇਲੇ ’ਚ ਡਰੀਮਲੈਂਡ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 2 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਅੰਤਰ ਸਕੂਲ ਯੁਵਕ ਮੇਲਾ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜ ਢਿੱਲਵਾਂ ਵਿਖੇ ਕਰਵਾਇਆ ਗਿਆ। ਇਸ ਮੇਲੇ ’ਚ ਵਿਦਿਆਰਥੀਆਂ ਦੇ ਚਿੱਤਰਕਲਾ, ਦਸਤਾਰ ਸਜਾਉਣ, ਰੰਗ ਭਰੋ ਅਤੇ ਨੈਤਿਕ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 03-11-2026
ਕੋਟਕਪੂਰਾ, 2 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਅੰਤਰ ਸਕੂਲ ਯੁਵਕ ਮੇਲਾ ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜ ਢਿੱਲਵਾਂ ਵਿਖੇ ਕਰਵਾਇਆ ਗਿਆ। ਇਸ ਮੇਲੇ ’ਚ ਵਿਦਿਆਰਥੀਆਂ ਦੇ ਚਿੱਤਰਕਲਾ, ਦਸਤਾਰ ਸਜਾਉਣ, ਰੰਗ ਭਰੋ ਅਤੇ ਨੈਤਿਕ ਸਿੱਖਿਆ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਇਸ ਮੇਲੇ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੇ ਭਾਗ ਲਿਆ। ਇਸ ਅੰਤਰ ਸਕੂਲ ਯੁਵਕ ਮੇਲੇ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਚਿੱਤਰਕਲਾ ਦੇ ਮੁਕਾਬਲੇ ਵਿਚ ਗਿਆਰ੍ਹਵੀਂ ਜਮਾਤ ਸਾਇੰਸ ਗਰੁੱਪ ਦੀ ਵਿਦਿਆਰਥਣ ਵਰਲੀਨ ਕੌਰ ਨੇ ਪਹਿਲਾ ਸਥਾਨ, ਦਸਤਾਰ ਮੁਕਾਬਲੇ ’ਚ ਗਿਆਰ੍ਹਵੀਂ ਜਮਾਤ ਸਾਇੰਸ ਗਰੁੱਪ ਦੇ ਵਿਦਿਆਰਥੀ ਜਪਜੀਤ ਸਿੰਘ ਨੇ ਪਹਿਲਾ ਸਥਾਨ ਅਤੇ ਪੰਜਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਨੈਤਿਕ ਸਿੱਖਿਆ ਇਮਤਿਹਾਨ ’ਚ ਬਾਰ੍ਹਵੀਂ ਜਮਾਤ ਸਾਇੰਸ ਗਰੁੱਪ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ, ਦਸਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ ਛੇਵੀਂ ਜਮਾਤ ਦੇ ਵਿਦਿਆਰਥੀ ਜਸਨੂਰ ਸਿੰਘ ਨੇ ਮੈਰਿਟ ਸਥਾਨ ਹਾਸਿਲ ਕੀਤਾ। ਰੰਗ ਭਰੋ ਮੁਕਾਬਲੇ ’ਚ ਚੌਥੀ ਜਮਾਤ ਦੀ ਵਿਦਿਆਰਥਣ ਮਨਸੀਰਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ । ਸਕੂਲ ਦੇ ਅਧਿਆਪਕ ਪ੍ਰਦੀਪ ਕੁਮਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਨਵਪ੍ਰੀਤ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆ ਦੇ ਹਰ ਖੇਤਰ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਰਾਜਵਿੰਦਰ ਕੌਰ ਅਤੇ ਅਧਿਆਪਕ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਆਦੇਸ਼ ਇੰਸਟੀਟਿਊਟ ਆਫ਼ ਹਾਇਰ ਸਟੱਡੀਜ਼ ਵਿਖੇ ‘ਆਗਾਜ਼’ ਫ਼ਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।