05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ 80 ਲੱਖ ਰੁਪਏ ਦੇ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਨ ਮੇਲਾ ਲਗਾਇਆ ਗਿਆ। ਇਸ ਮੌਕੇ ਕਰੀਬ 35 ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਵੱਖ-ਵੱਖ ਸਵੈ-ਰੁਜ਼ਗਾਰ ਗਤੀਵਿਧੀਆਂ ਲਈ ਲਗਪਗ 80 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ ਗਏ।

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਨ ਮੇਲਾ ਲਗਾਇਆ ਗਿਆ। ਇਸ ਮੌਕੇ ਕਰੀਬ 35 ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਵੱਖ-ਵੱਖ ਸਵੈ-ਰੁਜ਼ਗਾਰ ਗਤੀਵਿਧੀਆਂ ਲਈ ਲਗਪਗ 80 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ ਗਏ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮਨਦੀਪ ਨੇ ਦੱਸਿਆ ਕਿ ਇਸ ਲੋਕ ਮੇਲੇ ਦੌਰਾਨ ਸਵੈ-ਸਹਾਇਤਾ ਸਮੂਹਾਂ ਨੂੰ ਸਿਲਾਈ ਦਾ ਕੰਮ, ਡੇਅਰੀ, ਕਰਿਆਨਾ ਦੁਕਾਨ, ਬਿਊਟੀ ਪਾਰਲਰ, ਕੱਪੜੇ ਵੇਚਣ ਅਤੇ ਲੱਕੜ ਦਾ ਸਾਮਾਨ ਬਣਾਉਣ ਵਰਗੀਆਂ ਵੱਖ-ਵੱਖ ਆਰਥਿਕ ਗਤੀਵਿਧੀਆਂ ਸ਼ੁਰੂ ਕਰਨ ਅਤੇ ਵਧਾਉਣ ਲਈ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਨੈਸ਼ਨਲ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਇੰਡੀਅਨ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆਂ ਸਮੇਤ ਵੱਖ-ਵੱਖ ਬੈਂਕਾਂ ਵਲੋਂ ਪਿੰਡਾਂ ਵਿਚ ਬਣੇ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ੇ ਦੇ ਮਨਜ਼ੂਰੀ ਪੱਤਰ ਵੀ ਸੌਂਪੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਆਜੀਵਿਕਾ) ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਦੀਆਂ ਔਰਤਾਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਦਾ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਕਰਨਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਪਰਿਵਾਰਕ ਆਮਦਨ ਵਿਚ ਵਾਧਾ ਕਰਨਾ ਹੈ। ਇਸ ਯੋਜਨਾ ਤਹਿਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮੂਹਾਂ ਨੂੰ ਵਿੱਤੀ ਸਹਾਇਤਾ ਅਤੇ ਸਵੈ-ਰੁਜ਼ਗਾਰ ਲਈ ਲੋੜੀਂਦਾ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਔਰਤਾਂ ਨੂੰ ਇਸ ਯੋਜਨਾ ਨਾਲ ਜੁੜ ਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਅਤੇ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਫ.ਆਈ. ਜ਼ਿਲ੍ਹਾ ਇੰਚਾਰਜ ਬਲਜਿੰਦਰ ਸਿੰਘ ਬਾਜਵਾ, ਬ੍ਰਾਂਚ ਮੈਨੇਜਰ ਕੁਲਵਿੰਦਰ ਕੌਰ, ਹਰਜੀਤ ਸਿੰਘ, ਆਰਤੀ ਬਾਜਾਜ, ਵਿਨੇ ਆਰੀਆ, ਸੁਨੀਲ ਕੁਮਾਰ, ਮੋਹਿਤ ਚੰਦ, ਬੀ.ਪੀ.ਐਮ. ਗੁਰਪ੍ਰੀਤ ਸਿੰਘ, ਨੇਹਾ ਮਨਚੰਦਾ, ਨਵਦੀਪ ਸਿੰਘ, ਕਲੱਸਟਰ ਕੋਆਰਡੀਨੇਟਰ ਜਗਮੀਤ ਸਿੰਘ, ਜਤਿੰਦਰਪਾਲ ਸਿੰਘ, ਧਰਮਚੰਦ, ਪਰਮਜੀਤ ਕੌਰ, ਮੁਸਕਾਨ, ਹਰਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਬੈਂਕ ਅਧਿਕਾਰੀ ਅਤੇ ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ-2027 ਲਈ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ ਅਗਲੀ ਖ਼ਬਰ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਸਪੀਕਰ ਸੰਧਵਾਂ ਨੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।