04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਿਪਟੀ ਕਮਿਸ਼ਨਰ ਨੇ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨਾਂ ਨੂੰ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਡਿਪਟੀ ਕਮਿਸ਼ਨਰ ਨੇ ਸਮੂਹ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਬੋਰਡਾਂ ਰਾਹੀਂ ਸੰਬੰਧਿਤ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨਾਂ ਨੂੰ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ। ਡਿਪਟੀ ਕਮਿਸ਼ਨਰ ਨੇ ਸਮੂਹ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਬੋਰਡਾਂ ਰਾਹੀਂ ਸੰਬੰਧਿਤ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ’ਚ ਨਰੇਸ਼ ਕੁਮਾਰ (ਅਗਰਵਾਲ ਵੈਲਫ਼ੇਅਰ ਬੋਰਡ ), ਬਲਵੀਰ ਦਾਸ (ਬੈਰਾਗੀ ਵੈਲਫ਼ੇਅਰ ਬੋਰਡ), ਸੁਰਜੀਤ ਸਿੰਘ (ਬਾਜ਼ੀਗਰ ਅਤੇ ਟਪਰੀਵਾਸ ਵੈਲਫ਼ੇਅਰ ਬੋਰਡ), ਸ਼ੈਲੇਂਦਰ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫ਼ੇਅਰ ਬੋਰਡ), ਸਤੀਸ਼ ਕੁਮਾਰ (ਗੁੱਜਰ ਵੈਲਫੇਅਰ ਬੋਰਡ), ਕੁਲਦੀਪ ਸਿੰਘ (ਕੰਬੋਜ ਵੈਲਫ਼ੇਅਰ ਬੋਰਡ), ਮਨੀਸ਼ ਕੁਮਾਰ (ਕਨੋਜੀਆ ਵੈਲਫ਼ੇਅਰ ਬੋਰਡ), ਹਰੀਸ਼ ਸੇਤੀਆ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਗੁਰਾਂਦਿੱਤਾ (ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ), ਮਲਕ ਸਿੰਘ ਕਰਨਾਵਾਲ (ਰਾਏ ਸਿੱਖ ਵੈਲਫੇਅਰ ਬੋਰਡ), ਆਸਾ ਸਿੰਘ (ਰਾਮਗੜ੍ਹੀਆ ਵੈਲਫੇਅਰ ਬੋਰਡ), ਬੂਟਾ ਸਿੰਘ (ਸੈਣ ਸਮਾਜ ਵੈਲਫ਼ੇਅਰ ਬੋਰਡ), ਬਲਵਿੰਦਰ ਸਿੰਘ ਬਿੰਦਾ (ਸੈਣੀ ਵੈਲਫ਼ੇਅਰ ਬੋਰਡ) ਅਤੇ ਬਲਵਿੰਦਰ ਸਿੰਘ (ਵਿਮੁਕਤ ਜਾਤੀ ਵੈਲਫ਼ੇਅਰ ਬੋਰਡ) ਸ਼ਾਮਿਲ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਅਧੀਨ ਤਹਿਸੀਲ ਪੱਧਰ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਵੀ ਵੈਲਫ਼ੇਅਰ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਤਾਂ ਜੋ ਵੱਖ-ਵੱਖ ਵਰਗਾਂ ਦੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਲਾਈ ਲਈ ਬਣਾਏ ਗਏ ਬੋਰਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਤਾਲਮੇਲ ਬਣਾਈ ਰੱਖਣ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਗੁਰਮੀਤ ਕੜਿਆਲਵੀ ਤਹਿਸੀਲ ਸਮਾਜਿਕ ਨਿਆਂ ਅਧਿਕਾਰਤਾ ਤੇ ਭਲਾਈ ਅਫ਼ਸਰ, ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਅਬੁੱਲਖੁਰਾਣਾ ਦੀ ਸੁਨੀਤਾ ਨੇ ਨੈਸ਼ਨਲ ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 2 ਸੋਨ ਤਗ਼ਮੇ ਅਗਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਚਤਰਪੁਰਾ ਅਮੋਲਕ ਸਿੰਘ ਵਿਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।