ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ- ਢਿੱਲਵਾਂ
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਹਲਕਾ ਜੈਤੋ ਦੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਸੰਗਰੂਰ ਵਿਖੇ ਕਾਂਗਰਸੀ ਦੀ ਇਨਸਾਫ਼ ਰੈਲੀ ਵਿਚ ਸ਼ਿਰਕਤ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ ’ ਦੀਆਂ ਪੰਜਾਬ ਪ੍ਰਤੀ ਮਾੜੀਆਂ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਸੂਬੇ ਦੇ ਲੋਕ ਤਿਆਰ ਬੈਠੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਸਰਕਾਰ ਬਣਾਉਣਗੇ।
ਅਜੀਤ ਡੈਸਕ
05-11-2026