06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਤਿਉਹਾਰਾਂ ਦੇ ਮੱਦੇਨਜ਼ਰ ਜੈਤੋ ਤੇ ਬਾਜਾਖਾਨਾ ਵਿਖੇ ਹਲਵਾਈ ਦੀਆਂ ਦੁਕਾਨਾਂ ਦੀ ਚੈਕਿੰਗ

ਫ਼ਰੀਦਕੋਟ, 5 ਨਵੰਬਰ (ਜਸਵੰਤ ਸਿੰਘ ਪੁਰਬਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਵਲੋਂ ਜੈਤੋ ਅਤੇ ਬਾਜਾਖਾਨਾ ਵਿਖੇ ਹਲਵਾਈ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਅਜੀਤ ਡੈਸਕ 06-11-2026
ਫ਼ਰੀਦਕੋਟ, 5 ਨਵੰਬਰ (ਜਸਵੰਤ ਸਿੰਘ ਪੁਰਬਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਵਲੋਂ ਜੈਤੋ ਅਤੇ ਬਾਜਾਖਾਨਾ ਵਿਖੇ ਹਲਵਾਈ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਫੂਡ ਸੇਫ਼ਟੀ ਅਫ਼ਸਰ ਨਵਦੀਪ ਚਾਹਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਦੁਕਾਨਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ ਗਏ। ਉਨ੍ਹਾਂ ਦੱਸਿਆ ਕਿ ਜੈਤੋ ਵਿਖੇ ਜਾਂਚ ਦੌਰਾਨ ਘਟੀਆ ਮਿਆਰ ਦੀ ਕਰੀਬ 50 ਕਿਲੋ ਮਠਿਆਈ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਸਟੋਰ ਕਰਨ ਅਤੇ ਵੇਚਣ ਸਮੇਂ ਸਫ਼ਾਈ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਦੁਕਾਨਾਂ ਅਤੇ ਰਸੋਈ ਵਾਲੀਆਂ ਥਾਵਾਂ ਦੀ ਸਫ਼ਾਈ ਰੱਖਣ, ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਅਤੇ ਖੁਰਾਕੀ ਵਸਤਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਫੂਡ ਸੇਫ਼ਟੀ ਅਫ਼ ਸਰ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਤੇ ਮਿਲਾਵਟੀ ਜਾਂ ਗੈਰ-ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਟੀਮ ਸਹਾਇਕ ਤਿਰਲੋਕ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੈਦੀਆਂ ਵਲੋਂ ਤਿਆਰ ਕੀਤਾ ਗਿਆ ਸਾਮਾਨ ਬਣਿਆ ਲੋਕਾਂ ਦੀ ਖਿੱਚ ਦਾ ਕੇਂਦਰ ਅਗਲੀ ਖ਼ਬਰ ਨਰਸਿੰਗ ਦੀ ਪੜ੍ਹਾਈ ਕਰਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।