ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਥਾਂਦੇਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ ਕਰਦੇ ਹੋਏ ਸਰਪੰਚ ਬਲਵਿੰਦਰ ਸਿੰਘ ਬਿੰਦਾ, ਸਕੂਲ ਮੁਖੀ ਨਵਦੀਪ ਸੁੱਖੀ ਤੇ ਹੋਰ ਪਤਵੰਤੇ। ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਥਾਂਦੇਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਥਾਂਦੇਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ ਸਰਪੰਚ ਬਲਵਿੰਦਰ ਸਿੰਘ ਬਿੰਦਾ ਨੇ ਕੀਤਾ। ਸਕੂਲ ਦੇ ਮੁੱਖ ਅਧਿਆਪਕ ਨਵਦੀਪ ਸਿੰਘ ਸੁੱਖੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਲਗਾਤਾਰ ਦੋ ਕਮਰੇ ਦੇਣ ’ ਤੇ ਸਰਪੰਚ, ਵਿਧਾਇਕ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।
ਅਜੀਤ ਡੈਸਕ
06-11-2026