10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡੀ.ਏ. ਦੀ ਕਿਸ਼ਤ ਨਾ ਮਿਲਣ ਤੋਂ ਭੜਕੇ ਆਰਮੀ ਵੈਟਰਨਰਜ਼ ਭਾਜਪਾ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਰਜ਼ ਵੈੱਲਫ਼ੇਅਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਸੇਵਾ ਮੁਕਤ ਸੂਬੇਦਾਰ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਰਕਾਰੀ ਮੁਲਾਜ਼ਮਾਂ ਤੇ ਸਾਬਕਾ ਫ਼ੌਜੀਆਂ ਨਾਲ ਬੇਰੁਖ਼ੀ ਵਾਲਾ ਰਵੱਈਆ ਅਪਣਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ 6 ਮਹੀਨੇ ਬਾਅਦ ਮਹਿੰਗਾਈ ਭੱਤੇ (ਡੀ.

ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਰਜ਼ ਵੈੱਲਫ਼ੇਅਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਸੇਵਾ ਮੁਕਤ ਸੂਬੇਦਾਰ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਰਕਾਰੀ ਮੁਲਾਜ਼ਮਾਂ ਤੇ ਸਾਬਕਾ ਫ਼ੌਜੀਆਂ ਨਾਲ ਬੇਰੁਖ਼ੀ ਵਾਲਾ ਰਵੱਈਆ ਅਪਣਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਰ 6 ਮਹੀਨੇ ਬਾਅਦ ਮਹਿੰਗਾਈ ਭੱਤੇ (ਡੀ.ਏ.) ਦੀ ਕਿਸ਼ਤ ਜਾਰੀ ਕੀਤੀ ਜਾਂਦੀ ਹੈ, ਪਰ ਸਰਕਾਰ ਵਲੋਂ 3 ਫ਼ੀਸਦੀ ਡੀ.ਏ. ਦਾ ਐਲਾਨ ਕਰਨ ਦੇ ਬਾਵਜੂਦ ਦੀਵਾਲੀ ਦਾ ਤਿਉਹਾਰ ਲੰਘ ਜਾਣ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਖ਼ਾਤਿਆਂ ਵਿਚ ਇਹ ਰਕਮ ਨਹੀਂ ਪਹੁੰਚੀ। ਇਸ ਤੋਂ ਇਲਾਵਾ ਪਿਛਲੇ ਚਾਰ ਮਹੀਨਿਆਂ ਦਾ ਬਕਾਇਆ ਵੀ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਪਣੇ ਮੰਤਰੀਆਂ ਤੇ ਅਹੁਦੇਦਾਰਾਂ ਨੂੰ ਤਾਂ ਮਹਿੰਗਾਈ ਭੱਤੇ ਦਾ ਲਾਭ ਦਿੱਤਾ ਜਾ ਰਿਹਾ ਹੈ, ਪਰ ਕੇਂਦਰੀ ਮੁਲਾਜ਼ਮਾਂ, ਫ਼ੌਜੀ ਜਵਾਨਾਂ ਤੇ ਸਾਬਕਾ ਫ਼ੌਜੀਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਡੀ.ਏ. ਦੀਆਂ ਕਿਸ਼ਤਾਂ ਅਕਸਰ ਦੀਵਾਲੀ ਤੋਂ ਪਹਿਲਾਂ ਜਾਰੀ ਕਰ ਦਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਮਹਿੰਗਾਈ ਨੇ ਆਮ ਲੋਕਾਂ ਤੇ ਮੁਲਾਜ਼ਮਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਅਜਿਹੇ ਵਿਚ ਮਹਿੰਗਾਈ ਭੱਤੇ ਦੀ ਅਦਾਇਗੀ ’ਚ ਦੇਰੀ ਕਰਨਾ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ । ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਇਸ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਡੀ.ਏ. ਦੀਆਂ ਰੋਕੀਆਂ ਗਈਆਂ ਕਿਸ਼ਤਾਂ ਤੇ ਬਕਾਇਆ ਜਲਦ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਇਸ ਦਾ ਸਿਆਸੀ ਖ਼ਮਿਆਜ਼ਾ ਭੁਗਤਣਾ ਪਵੇਗਾ।
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ ’ਚ ਪਾਣੀ ਦੇ 10 ਨਮੂਨੇ ਭਰੇ ਅਗਲੀ ਖ਼ਬਰ ਝੋਨੇ ਦੀ ਲਿਫ਼ਟਿੰਗ ਦੀ ਸਮੱਸਿਆ ਕਾਰਨ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ- ਗਿਰਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।