11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਜਾਂਚ ਕੈਂਪ 13 ਨੂੰ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੀ ਮਨਜ਼ੂਰੀ ਉਪਰੰਤ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ।

ਅਜੀਤ ਡੈਸਕ 11-11-2026
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੀ ਮਨਜ਼ੂਰੀ ਉਪਰੰਤ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀ ਜਾਂਚ ਅਤੇ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਾਂਚ ਉਪਰੰਤ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵਿਜੇ ਛਾਬੜਾ, ਬਲਰਾਜ ਕੁਮਾਰ ਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਵੰਡੀਆਂ ਜਾਣਗੀਆਂ। ਕੈਂਪ ਦੇ ਪ੍ਰਬੰਧ ਪ੍ਰੋਜੈਕਟ ਡਾਇਰੈਕਟਰ ਦਵਿੰਦਰ ਪਾਲ ਸਿੰਘ ਬਰਾੜ, ਸੰਸਥਾ ਦੇ ਵਲੰਟੀਅਰ ਜਸਕੀਰਤ ਸਿੰਘ ਬਰਾੜ ਤੇ ਟੀਮ ਸੰਕਲਪ ਵਲੋਂ ਕੀਤੇ ਜਾਣਗੇ।
ਪਿਛਲੀ ਖ਼ਬਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵਲੋਂ ਤਿਉਹਾਰਾਂ ਦੇ ਸੀਜਨ ’ ਚ ਕੂੜੇ ਦੀ ਤੇਜ਼ੀ ਨਾਲ ਚੁਕਾਈ ਦੇ ਹੁਕਮ ਅਗਲੀ ਖ਼ਬਰ ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।