12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਦੀ ਇੰਡਸਟਰੀ ਨੂੰ ਪੰਜਾਬ ’ਚ ਹੀ ਪ੍ਰਫੁੱਲਿਤ ਕਰਨ ਲਈ ਸਿਸਟਮ ਬਦਲਣ ਦੀ ਲੋੜ- ਸੁਖਬੀਰ ਸਿੰਘ ਬਾਦਲ

ਜੈਤੋ, 11 ਨਵੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜੈਤੋ ਵਿਖੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀ ਵਰਗ ਨਾਲ ਵਿਸ਼ੇਸ਼ ਮਿਲਣੀ ਕੀਤੀ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਜੈਤੋ ਦੀ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ ਇਸ ਮਿਲਣੀ ਦੌਰਾਨ ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰਕ ਸਰਗਰਮੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 12-11-2026
ਜੈਤੋ, 11 ਨਵੰਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਜੈਤੋ ਵਿਖੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀ ਵਰਗ ਨਾਲ ਵਿਸ਼ੇਸ਼ ਮਿਲਣੀ ਕੀਤੀ। ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਜੈਤੋ ਦੀ ਕਾਲੂ ਰਾਮ ਦੀ ਬਗੀਚੀ ਵਿਖੇ ਹੋਈ ਇਸ ਮਿਲਣੀ ਦੌਰਾਨ ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰਕ ਸਰਗਰਮੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਮੌਜੂਦਾ ਸਿਸਟਮ ਵਿਚ ਵੱਡੇ ਬਦਲਾਅ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਵੀਂ ਇੰਡਸਟਰੀ ਲਿਆਉਣ ਦੇ ਨਾਲ-ਨਾਲ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਵੀ ਜ਼ਰੂਰੀ ਹੈ। ਉਦਯੋਗਪਤੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਬੇਲੋੜੀਆਂ ਪ੍ਰਕਿਰਿਆਵਾਂ ਅਤੇ ਹੋਰ ਅੜਚਣਾਂ ਤੋਂ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਇਸ਼ਤਿਹਾਰਬਾਜ਼ੀ ਨੀਤੀ ’ਤੇ ਸਵਾਲ ਉਠਾਉਂਦਿਆਂ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇਸ਼ਤਿਹਾਰਬਾਜ਼ੀ ’ਤੇ ਲਗਪਗ 550 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ’ਚੋਂ ਲੋਕਾਂ ਦਾ ਪੈਸਾ ਖਰਚ ਕਰਕੇ ਹੋਰਨਾਂ ਸੂਬਿਆਂ ਵਿਚ ਸਰਕਾਰ ਦੀ ਇਸ਼ਤਿਹਾਰਬਾਜ਼ੀ ਕੀਤੀ ਗਈ, ਜਦਕਿ ਇਸ ਪੈਸੇ ਦੀ ਵਰਤੋਂ ਪੰਜਾਬ ਦੇ ਉਦਯੋਗਿਕ ਵਿਕਾਸ, ਵਪਾਰੀਆਂ ਨੂੰ ਸਹੂਲਤਾਂ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕੀਤੀ ਜਾ ਸਕਦੀ ਸੀ। ਨੌਜਵਾਨਾਂ ਦੇ ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਬੱਚੇ ਨੂੰ ਹਰ ਸਾਲ ਕਿਸੇ ਨਾ ਕਿਸੇ ਹੁਨਰ ਵਿਚ ਮਾਹਿਰ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਤੋਂ ਹੀ ਵਿਦਿਆਰਥੀਆਂ ਲਈ ਵਿਸ਼ੇਸ਼ ਸਕਿੱਲ ਸਟਰੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇਗੀ, ਜਿਸ ਰਾਹੀਂ ਬੱਚਿਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਵੱਖ-ਵੱਖ ਕਿੱਤਾ ਮੁਖੀ ਹੁਨਰਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਦਾ ਮਕਸਦ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣਾ ਹੋਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿਚ ਵਪਾਰੀ ਅਤੇ ਉਦਯੋਗਪਤੀ ਵਰਗ ਦੀ ਅਹਿਮ ਭੂਮਿਕਾ ਹੈ। ਆਗਾਮੀ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਨਵੀਆਂ ਯੋਜਨਾਵਾਂ ਅਤੇ ਸਕੀਮਾਂ ਤਿਆਰ ਕੀਤੀਆਂ ਜਾਣਗੀਆਂ। ਇਸ ਮਿਲਣੀ ’ਚ ਮੀਟਿੰਗ ਦੌਰਾਨ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਵਪਾਰੀ ਵਰਗ ਦਾ ਧੰਨਵਾਦ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਜ਼ਬੂਤ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦੇਣ ਲਈ ਕਿਹਾ। ਇਸ ਮੌਕੇ ਰਮਿੰਦਰ ਆਂਵਲਾ ਸਾਬਕਾ ਵਿਧਾਇਕ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਆਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਮੋਹਿਤ ਕੁਮਾਰ, ਵਿਨੇ ਕੁਮਾਰ ਸੋਨੀ ਬਾਂਸਲ ਪ੍ਰਧਾਨ ਵਪਾਰ ਮੰਡਲ ਸ਼੍ਰੋਮਣੀ ਅਕਾਲੀ ਦਲ (ਬ), ਸੁਖਬਿੰਦਰ ਗਰਗ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਓਮ ਪ੍ਰਕਾਸ਼ ਓਮੀ ਪਟਵਾਰੀ ਸ਼ਹਿਰੀ ਸਰਕਲ ਪ੍ਰਧਾਨ, ਨੌਜਵਾਨ ਆਗੂ ਰਾਕੇਸ਼ ਕੁਮਾਰ ਘੋਚਾ, ਨੌਜਵਾਨ ਆਗੂ ਕਾਲੂ ਅਬਰੋਲ, ਰਾਜ ਕੁਮਾਰ ਗਰਗ, ਰੁਲੀਆ ਰਾਮ ਸਿੰਗਲਾ, ਸ਼ਾਮ ਸੁੰਦਰ ਕਾਲਾ ਪ੍ਰਧਾਨ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਅਮਰਪ੍ਰੀਤ ਸਿੰਘ ਢਿੱਲੋਂ ਪਾਲੀ ਚੇਅਰਮੈਨ ਬਗਰਾੜੀ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਨਿਰਮਲ ਸਿੰਘ ਵੜਿੰਗ ਡੋਡ, ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਜਸਪਾਲ ਸਿੰਘ ਕਾਂਟਾ ਬਰਾੜ ਜੈਤੋ, ਬੀਬੀ ਅਮਰਜੀਤ ਕੌਰ ਪੰਜਗਰਾਈਂ, ਗੁਰਤੇਜਪਾਲ ਸੀਰਾ, ਸੋਨੀ ਕਾਂਸਲ ਪ੍ਰਧਾਨ ਵਾਪਰ ਮੰਡਲ, ਅਮਰਜੀਤ ਸਿੰਘ ਮੱਕੜ, ਜਤਿੰਦਰ ਕੁਮਾਰ, ਸੋਨੀ ਬਾਬਾ, ਸ਼ਹਿਰੀ ਆਗੂ ਅਮਰਜੀਤ ਸਿੰਘ ਮੱਕੜ, ਕਾਲਾ ਡੋਡ, ਰਾਜੂ ਸਿੰਘ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਨੌਜਵਾਨ ਆਗੂ ਇਕਾਬਾਲ ਸਿੰਘ ਗੁਰੂ ਕੀ ਢਾਬ, ਜੱਗਾ ਸੰਧੂ ਚੈਨਾ, ਗੁਰਬੀਰ ਸਿੰਘ ਬਰਾੜ ਜੈਤੋ, ਬੱਬੂ ਬਾਂਸਲ, ਪੂਜਨ ਸੱਚਦੇਵਾ, ਰਿੱਕਾ ਬਾਂਸਲ, ਟੇਕ ਚੰਦ, ਬੌਬੀ ਮਹੇਸ਼ਵਰੀ, ਵਿਪਨ ਗਰਗ, ਬੰਟੀ ਜੈਨ, ਸੇਖਰ ਜੈਨ, ਸਤਪਾਲ ਬਾਂਸਲ, ਪ੍ਰੇਸ ਕਾਂਸਲ, ਪ੍ਰਦੀਪ ਸ਼ਰਮਾ, ਅਤੇ ਰਾਜੂ ਐਮ.ਸੀ., ਗੁਰਚਰਨ ਸਿੰਘ ਐਮ.ਸੀ., ਬੰਟੀ ਭਾਊ, ਬੰਟੀ ਨੰਬਰਦਾਰ, ਸੁਖਮੰਦਰ ਸਿੰਘ ਜੈਤੋ, ਅਮਰੀਕ ਸਿੰਘ ਬਰਾੜ ਸਮੇਤ ਹੋਰ ਵਪਾਰੀ ਅਤੇ ਉਦਯੋਗਪਤੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।