14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਵਾਨੀ ਬਚਾਓ ਸਾਈਕਲ ਯਾਤਰਾ ਸਬੰਧੀ ਕਾਂਗਰਸੀਆਂ ਦੀ ਪਿੰਡ ਸਰਾਵਾਂ ਵਿਖੇ ਮੀਟਿੰਗ

ਬਰਗਾੜੀ, 12 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ’ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਜੈਤੋ ਵਿਖੇ ਇਹ ਸਾਈਕਲ ਯਾਤਰਾ 16 ਨਵੰਬਰ ਨੂੰ ਰੋਮਾਣਾ ਅਲਬੇਲ ਸਿੰਘ ਤੋਂ ਰਵਾਨਾ ਹੋਵੇਗੀ।

ਅਜੀਤ ਡੈਸਕ 13-11-2026
ਬਰਗਾੜੀ, 12 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ’ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਜੈਤੋ ਵਿਖੇ ਇਹ ਸਾਈਕਲ ਯਾਤਰਾ 16 ਨਵੰਬਰ ਨੂੰ ਰੋਮਾਣਾ ਅਲਬੇਲ ਸਿੰਘ ਤੋਂ ਰਵਾਨਾ ਹੋਵੇਗੀ। ਇਸ ਸਾਈਕਲ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ ’ਚ ਪਿੰਡ ਸਰਾਵਾਂ ਵਿਖੇ ਮੀਟਿੰਗ ਹੋਈ। ਸ: ਢਿੱਲਵਾਂ ਨੇ ਦੱਸਿਆ ਕਿ ਇਹ ਯਾਤਰਾ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਰੋਮਾਣਾ ਅਲਬੇਲ ਸਿੰਘ ਤੋਂ ਰਵਾਨਾ ਹੋ ਕਿ ਸਰਾਵਾਂ, ਗੁਰੂਸਰ, ਬਹਿਬਲ ਕਲਾਂ ਤੋਂ ਹੁੰਦੀ ਹੋਈ ਅਖੀਰ ’ਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਪਹੁੰਚਗੀ ਜਿਥੇ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਆਗੂਆਂ, ਵਰਕਰਾਂ ਤੇ ਸਰਪੰਚਾਂ ਪੰਚਾਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ’ਚ ਬੇਅਦਬੀ ਮਾਮਲੇ ਦੇ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਇਸ ਤੋਂ ਉਪਰੰਤ ਇਹ ਸਾਈਕਲ ਯਾਤਰਾ ਆਪਣੇ ਅਗਲੇ ਪੜ੍ਹਾਅ ਲਈ ਰਾਵਾਨਾ ਹੋਵੇਗੀ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਰਵਿੰਦਰ ਸਿੰਘ, ਗੁਰਟੇਕ ਸਿੰਘ, ਗੁਰਜੰਟ ਸਿੰਘ, ਕਾਲਾ ਸਿੰਘ ਪੰਚ, ਸੱਤਾ ਭਾਊ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਸਾਦਿਕ ਪਿੰਡ ਨੂੰ 4 ਕੂੜੇ ਵਾਲੇ ਡੰਪ ਦਿੱਤੇ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।