13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਬੋਹਰ ਰੋਡ ’ਤੇ ਚੱਲ ਰਹੇ ਕੰਮਾਂ ’ਚ ਲਿਆਂਦੀ ਜਾਵੇ ਤੇਜ਼ੀ-ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਅਬੋਹਰ ਰੋਡ ’ਤੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਕੰਮਾਂ ਦਾ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਮੁਹੱਲਾ ਵਾਸੀ ਵੀ ਹਾਜ਼ਰ ਸਨ।

ਅਜੀਤ ਡੈਸਕ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਹਰਮਹਿੰਦਰ ਪਾਲ)-ਸਥਾਨਕ ਅਬੋਹਰ ਰੋਡ ’ਤੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਚੱਲ ਰਹੇ ਕੰਮਾਂ ਦਾ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਮੁਹੱਲਾ ਵਾਸੀ ਵੀ ਹਾਜ਼ਰ ਸਨ। ਵਿਧਾਇਕ ਕਾਕਾ ਬਰਾੜ ਵਲੋਂ ਅਬੋਹਰ ਰੋਡ ਗਲੀ ਨੰਬਰ 1 ਤੋਂ 7 ਨੰਬਰ ਦਾ ਦੌਰਾ ਕਰਨ ਉਪਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਜਲਦ ਹੀ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਕਾਕਾ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਵਾਟਰ ਸਪਲਾਈ ਦੇ ਕੁਨੈਕਸ਼ਨ ਜਲਦ ਤੋਂ ਜਲਦ ਜੋੜਨ ਤਾਂ ਜੋ ਬਾਅਦ ਵਿਚ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੇ ਕੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਇਹ ਕੰਮ ਨਿਰਵਿਘਨਤਾ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਐਕਸੀਅਨ ਕੇਵਲ ਗਰਗ, ਐਸ.ਡੀ.ਓ. ਜਗਮੋਹਨ ਸਿੰਘ ਸੰਧੂ, ਜੇ.ਈ. ਜਤਿਨ ਕੁਮਾਰ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਕੌਂਸਲਰ ਰਾਮ ਸਿੰਘ ਪੱਪੀ, ਬਲਾਕ ਪ੍ਰਧਾਨ ਵਿੱਕੀ ਗੂੰਬਰ, ਕੌਂਸਲਰ ਜਸਪਾਲ ਸ਼ਰਮਾ, ਕੌਂਸਲਰ ਰਮਨਦੀਪ ਬਰਾੜ, ਕੌਂਸਲਰ ਵਿੱਕੀ ਕੁਮਾਰ, ਸੋਮ ਨਾਥ, ਯੂਥ ਆਗੂ ਕੁਲਦੀਪ ਸਿੰਘ, ਰਾਕੇਸ਼ ਕੁਮਾਰ ਖਿੱਚੀ, ਗੁਰਜੀਤ ਸਿੰਘ ਅਟਵਾਲ, ਕੁਲਭੂਸ਼ਨ ਕੁਮਾਰ, ਸੁਦੇਸ਼ ਕੁਮਾਰ, ਅਵਤਾਰ ਸਿੰਘ, ਕੇਵਲ ਬਰਾੜ, ਸੋਨੂੰ ਛਾਬੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਫ਼ਰੀਦਕੋਟ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।