13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੜਕ ਹਾਦਸੇ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਪਿੰਡ ਪਿੱਪਲੀ ਵਿਖੇ 2 ਮੋਟਰਸਾਈਕਲਾਂ ਦੀ ਟੱਕਰ ਹੋਣ ਤੋਂ ਬਾਅਦ ਇਕ ਮੋਟਰਸਾਈਕਲ ਚਾਲਕ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਚੱਲਦੇ ਹੋਏ ਹਸਪਤਾਲ ’ਚ ਦੌਰਾਨੇ ਇਲਾਜ ਮੌਤ ਹੋਣ ਦਾ ਸਮਾਚਾਰ ਹੈ। ਪੁਲਿਸ ਵਲੋਂ ਮਿ੍ਤਕ ਵਿਅਕਤੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਦੂਜੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਸਰਬਜੀਤ ਸਿੰਘ)-ਪਿੰਡ ਪਿੱਪਲੀ ਵਿਖੇ 2 ਮੋਟਰਸਾਈਕਲਾਂ ਦੀ ਟੱਕਰ ਹੋਣ ਤੋਂ ਬਾਅਦ ਇਕ ਮੋਟਰਸਾਈਕਲ ਚਾਲਕ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਚੱਲਦੇ ਹੋਏ ਹਸਪਤਾਲ ’ਚ ਦੌਰਾਨੇ ਇਲਾਜ ਮੌਤ ਹੋਣ ਦਾ ਸਮਾਚਾਰ ਹੈ। ਪੁਲਿਸ ਵਲੋਂ ਮਿ੍ਤਕ ਵਿਅਕਤੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਦੂਜੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਰਵੀਨ ਕੌਰ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸਦਾ ਪਤੀ ਪਲਵਿੰਦਰ ਸਿੰਘ ਸਮੇਤ ਆਪਣੇ ਲ਼ੜਕੇ ਦੀਪਕ ਸਿੰਘ ਨਾਲ ਸ਼ਾਮ ਸਮੇਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਵਿਚ ਹੀ ਮੇਨ ਰੋਡ ਪਰ ਕਰਿਆਨਾ ਦੀ ਦੁਕਾਨ ’ਤੇਰ ਸੌਦਾ ਲੈਣ ਗਿਆ ਸੀ ਤਾਂ ਜਦ ਸੌਦਾ ਲੈ ਕੇ ਵਾਪਸ ਆਪਣੇ ਘਰ ਨੂੰ ਆਪਣੀ ਸਹੀ ਸਾਈਡ ਜਾ ਰਿਹਾ ਸੀ ਤਾਂ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਨੱਥਲਵਾਲਾ ਆਪਣੇ ਮੋਟਰਸਾਈਕਲ ’ਤੇ ਫ਼ਰੀਦਕੋਟ ਵਾਲੀ ਸਾਈਡ ਤੋਂ ਜਾ ਰਿਹਾ ਸੀ, ਜਿਸ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਉਸ ਦੇ ਪਤੀ ਦੇ ਮੋਟਰਸਾਈਕਲ ਵਿਚ ਮਾਰਿਆ। ਜਿਸ ਕਾਰਨ ਉਸ ਦੇ ਪਤੀ ਦੇ ਗੰਭੀਰ ਸੱਟਾਂ ਲੱਗੀਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖਲ਼ ਕਰਵਾਇਆ ਗਿਆ ਜਿੱਥੋਂ ਬਿਹਤਰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਲੈ ਕੇ ਗਏ ਤਾਂ ਇਲਾਜ ਦੌਰਾਨ ਉਸ ਦੇ ਪਤੀ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਕਿਹਾ ਕਿ ਮਿ੍ਤਕ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਗਈ ਗਈ ਹੈ ਤੇ ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ 10 ਤਹਿਸੀਲਦਾਰਾਂ ਤੇ 27 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਸਬ ਤਹਿਸੀਲ ਮਮਦੋਟ ਤੇ ਤਲਵੰਡੀ ਭਾਈ ਅਜੇ ਵੀ ਖਾਲੀ ਅਗਲੀ ਖ਼ਬਰ ਵਿਕਾਸ ਦਾ ਢੰਡੋਰਾ ਪਿੱਟਣ ਵਾਲੀ ਮੌਜੂਦਾ ਸਰਕਾਰ ਨੇ ਵਿਕਾਸ ਦੀ ਇੱਕ ਵੀ ਇੱਟ ਨਹੀਂ ਲਗਾਈ-ਐਡਵੋਕੇਟ ਸਤਨਾਮ ਸਿੰਘ ਰਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।