ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਮੁੱਖ ਅਧਿਆਪਕ ਗੇਜ ਰਾਮ ਭੌਰਾ ਦਾ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਡਾ ਗੁਰਦੁਆਰਾ ਸਾਹਿਬ ਪਿੰਡ ਹਰੀ ਨੌ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਾਸਟਰ ਗੇਜ ਰਾਮ ਭੌਰਾ ਨੇ ਆਪਣੇ ਅਧਿਆਪਨ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਹਨ।
ਅਜੀਤ ਡੈਸਕ
14-11-2026