14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬੀ ਮਾਹ-2026 ਤਹਿਤ ਰੂਬਰੂ ਅਤੇ ਨਾਟਕ ਮੰਚਨ ਪ੍ਰੋਗਰਾਮ ਕਰਵਾਇਆ ਨਾਟਕਕਾਰ ਡਾ. ਕੁਲਬੀਰ ਮਲਿਕ ਨਾਲ ਰੂਬਰੂ ਸੰਵਾਦ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2026 ਦੀ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੂਬਰੂ ਅਤੇ ਨਾਟਕ ਮੰਚਨ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ਨਾਲ ਹੋਈ।

ਅਜੀਤ ਡੈਸਕ 14-11-2026
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2026 ਦੀ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੂਬਰੂ ਅਤੇ ਨਾਟਕ ਮੰਚਨ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ਨਾਲ ਹੋਈ। ਇਸ ਮੌਕੇ ਪ੍ਰਸਿੱਧ ਸਾਹਿਤਕਾਰ ਅਤੇ ਸਕੂਲ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਸਮੂਹ ਮਹਿਮਾਨਾਂ ਅਤੇ ਸਰੋਤਿਆਂ ਦਾ ਸਵਾਗਤ ਕੀਤਾ। ਸਮਾਗਮ ਦੇ ਪਹਿਲੇ ਸੈਸ਼ਨ ਦੌਰਾਨ ਨਾਟਕਕਾਰ ਡਾ. ਕੁਲਬੀਰ ਮਲਿਕ ਨਾਲ ਰੰਗਕਰਮੀ ਜਗਦੇਵ ਢਿੱਲੋਂ ਵਲੋਂ ਰੂਬਰੂ ਸੰਵਾਦ ਰਚਾਇਆ ਗਿਆ। ਇਸ ਦੌਰਾਨ ਨਾਟਕ ਦੀ ਵਿਧਾ ਡਾ. ਮਲਿਕ ਦੇ ਜੀਵਨ ਅਤੇ ਉਨ੍ਹਾਂ ਦੀ ਰਚਨਾਤਮਕ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਵਿਚਾਰ-ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਲ 2026 ਦਾ ਡਾ. ਈਸ਼ਵਰ ਚੰਦਰ ਨੰਦਾ ਪੁਰਸਕਾਰ ਡਾ. ਕੁਲਬੀਰ ਮਲਿਕ ਦੀ ਨਾਟ ਪੁਸਤਕ ‘ਡਾਕ ਨਿੱਤ ਆਵੇਗੀ ’ ਨੂੰ ਪ੍ਰਦਾਨ ਕੀਤਾ ਗਿਆ ਹੈ। ਸਮਾਗਮ ਦੇ ਦੂਜੇ ਸੈਸ਼ਨ ਵਿਚ ਨਟਰਾਜ ਰੰਗਮੰਚ ਕੋਟਕਪੂਰਾ ਦੀ ਟੀਮ ਵਲੋਂ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਸਿੰਘ ਦੇ ਨਾਟਕ ‘ਨਾਇਕ’ ਦਾ ਮੰਚਨ ਕੀਤਾ ਗਿਆ। ਨਾਟਕ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਹਾਜ਼ਰੀਨ ਨੂੰ ਕੀਲ ਕੇ ਰੱਖ ਦਿੱਤਾ। ਇਸ ਨਾਟਕ ਦਾ ਨਿਰਦੇਸ਼ਨ ਹਰਜਿੰਦਰ ਵਲੋਂ ਕੀਤਾ ਗਿਆ, ਜਦਕਿ ਲਾਈਟ ਅਤੇ ਸਾਊਂਡ ਦਾ ਨਿਰਦੇਸ਼ਨ ਗਗਨਦੀਪ ਸਿੰਘ ਨੇ ਕੀਤਾ। ਮੰਚ ਸੰਚਾਲਨ ਜਸਵਿੰਦਰਪਾਲ ਸਿੰਘ ਮਿੰਟੂ ਨੇ ਕੀਤਾ। ਅਖੀਰ ਵਿਚ ਖੋਜ ਅਫ਼ਸਰ ਕੰਵਰਜੀਤ ਸਿੰਘ ਸਿੱਧੂ ਨੇ ਸਮੂਹ ਮਹਿਮਾਨਾਂ, ਕਲਾਕਾਰਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਹਾਣੀਕਾਰ ਗੁਰਮੀਤ ਕੜਿਆਲਵੀ, ਸਿਮਰਜੀਤ ਸਿੰਮੀ, ਜਗਜੀਤ ਸਿੰਘ ਚਾਹਲ, ਗੁਰਚਰਨ ਸਿੰਘ, ਬਲਤੇਜ ਸਿੰਘ ਤੇਜੀ ਜੌੜਾ, ਈਸ਼ਰ ਸਿੰਘ ਲੰਭਵਾਲੀ, ਸੁਖਚੈਨ ਸਿੰਘ ਬਿੱਟਾ, ਮਨਮਿੰਦਰ ਸਿੰਘ ਢਿੱਲੋਂ, ਵਤਨਵੀਰ ਜ਼ਖਮੀ, ਲਖਵਿੰਦਰ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਪੱਖੀ ਕਲਾਂ ਸਮੇਤ ਇਲਾਕੇ ਦੇ ਉੱਘੇ ਸਾਹਿਤਕਾਰ, ਕਲਾਕਾਰ ਅਤੇ ਸਾਹਿਤ ਪ੍ਰੇਮੀ ਹਾਜ਼ਰ ਸਨ। ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੂੰ ਹਾਜ਼ਰੀਨ ਵਲੋਂ ਭਰਵਾਂ ਹੁੰਗਾਰਾ ਮਿਲਿਆ।
ਪਿਛਲੀ ਖ਼ਬਰ ਬੀ.ਡੀ.ਏ ਦੀ ਸ਼ਿਕਾਇਤ ’ਤੇ ਕੰਪਨੀ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਕੋਟਕਪੂਰਾ-ਮੋਗਾ ਮੁੱਖ ਮਾਰਗ ਦਾ ਕੰਮ ਦੂਜੇ ਪੜਾਅ ਵੱਲ ਵਧਿਆ ਦੁਕਾਨਦਾਰਾਂ ਨੇ ਲਿਆ ਸੁਖ ਦਾ ਸਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।