15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੱਥਾ ਸਿੰਘ ਰੋੜੀਕਪੂਰਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਜੈਤੋ, 14 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦਾ ਇਜਲਾਸ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਖੇ ਹੋਇਆ। ਇਸ ਵਿਚ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਵਿੰਗ ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 15-11-2026
ਜੈਤੋ, 14 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦਾ ਇਜਲਾਸ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਖੇ ਹੋਇਆ। ਇਸ ਵਿਚ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਵਿੰਗ ਦੀ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨੀ ਨਾਲ ਜੁੜੇ ਭਖਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਜਲਾਸ ਉਪਰੰਤ ਜ਼ਿਲ੍ਹਾ ਫ਼ਰੀਦਕੋਟ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਨੱਥਾ ਸਿੰਘ ਰੋੜੀਕਪੂਰਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਸਵਿੰਦਰ ਸਿੰਘ ਮੋਰਾਂਵਾਲੀ ਨੂੰ ਜਨਰਲ ਸਕੱਤਰ, ਜਸਪ੍ਰੀਤ ਸਿੰਘ ਜੈਤੋ ਨੂੰ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਨੂੰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਜਿਓਣਵਾਲਾ ਨੂੰ ਲੇਖਾਕਾਰ, ਜਸਪਾਲ ਸਿੰਘ ਨੰਗਲ ਨੂੰ ਸੰਗਠਨ ਸਕੱਤਰ ਅਤੇ ਮਨਜੀਤ ਕੌਰ ਵਾੜਾ ਭਾਈਕਾ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਗਏ ਸਮੂਹ ਅਹੁਦੇਦਾਰਾਂ ਨੇ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ ਦੇ ਹੱਕਾਂ ਲਈ ਕੰਮ ਕਰਨ ਦਾ ਅਹਿਦ ਲਿਆ।
ਪਿਛਲੀ ਖ਼ਬਰ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਕੋਟਕਪੂਰੇ ਦਾ ਕੂੜਾ ਫ਼ਰੀਦਕੋਟ ਸੁੱਟਣ ’ਤੇ ਭੜਕੇ ਸ਼ਹਿਰ ਵਾਸੀ, ਕੀਤਾ ਰੋਡ ਜਾਮ ਕੂੜਾ ਸੁੱਟਣ ਆਈਆਂ ਗੱਡੀਆਂ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।