17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਖੇਤਰੀ ਯੁਵਕ ਮੇਲੇ ’ਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਮੁਕਤਸਰ ਜ਼ੋਨ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਈ ਸਥਾਨ ਹਾਸਿਲ ਕੀਤੇ।

ਅਜੀਤ ਡੈਸਕ 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਮੁਕਤਸਰ ਜ਼ੋਨ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਈ ਸਥਾਨ ਹਾਸਿਲ ਕੀਤੇ। ਇਸ ਦੌਰਾਨ ਕਲੀ ਤੇ ਗੀਤ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਚੋਣ ਹੋਈ ਹੈ। ਕਾਲਜ ਦੇ ਸੱਭਿਆਚਾਰਕ ਗਤੀਵਿਧੀਆਂ ਸੈੱਲ ਦੀ ਇੰਚਾਰਜ ਡਾ. ਮਨਦੀਪ ਕੌਰ ਨੇ ਦੱਸਿਆ ਕਿ ਇਹ ਕਾਲਜ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਕਲੀ ਦੇ ਵਿਦਿਆਰਥੀ ਹੁਣ ਅੰਤਰ ਯੂਨੀਵਰਸਿਟੀ ਪੱਧਰ ਦੇ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਕਲੀ ਮੁਕਾਬਲੇ ਵਿਚ ਜਪਜੀਤ ਕੌਰ, ਰੁਬੀਨਾ ਤੇ ਰੇਸ਼ਮਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਗੀਤ ਮੁਕਾਬਲੇ ਵਿਚ ਮੋਨੂੰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਮੁਕਾਬਲੇ ਵਿਚ ਦੂਜਾ ਅਤੇ ਵਾਰ ਗਾਇਨ ਮੁਕਾਬਲੇ ਵਿਚ ਤੀ ਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ਉਪਰੰਤ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਰਿਦਵੰਸ਼ ਸਿੰਘ ਵੋਹਰਾ ਜਿਸ ਦੀ ਚੋਣ ਭਾਰਤੀ ਸ਼ੂਟਿੰਗ ਟੀਮ ਦੇ ਟਰਾਈਲਾਂ ਲਈ ਹੋਈ। ਸ੍ਰੀ ਮੁਕਤਸਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।