17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅੱਜ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਗੱਲਬਾਤ ਕਰਦੇ ਹੋਏ। 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ। ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ, ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 6 ਦਸੰਬਰ ਤੱਕ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤਹਿਤ 17 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਘਰਸ਼ ਵਿਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਬਲਾਕ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਜੇਕਰ ਸਰਕਾਰ ਨੇ ਫ਼ਿਰ ਵੀ ਕੋਈ ਸੁਣਵਾਈ ਨਾ ਕੀਤੀ ਤਾਂ 6 ਦਸੰਬਰ ਤੋਂ ਬਾਅਦ ਜਥੇਬੰਦੀ ਵਲੋਂ ਸੰਘਰਸ਼ ਦਾ ਅਗਲਾ ਤਿੱਖਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਪਿਛਲੀ ਖ਼ਬਰ ਮਲੋਟ ਵਿਖੇ ‘ਮੈਂ ਸੇ ਹਮ ਤੱਕ’ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਅਗਲੀ ਖ਼ਬਰ ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।