ਮੰਡੀਆਂ ’ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ- ਹਨੀ ਫ਼ੱਤਣਵਾਲਾ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਅੱਜ ਪਿੰਡ ਫ਼ੱਤਣਵਾਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਦੇ ਬਾਵਜੂਦ ਮੰਡੀਆਂ ਵਿਚ ਅਜੇ ਵੀ ਕਰੀਬ 20 ਫ਼ੀਸਦੀ ਝੋਨਾ ਪਿਆ ਹੈ।
ਪਿੰਡ ਫ਼ੱਤਣਵਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਾਲ ਹੋਰ ਕਿਸਾਨ। ਅਜੀਤ ਤਸਵੀਰ
17-11-2026