16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨਗਣਨਾ-2027 ਲਈ ਅੱਜ ਤੋਂ 30 ਨਵੰਬਰ 2026 ਤੱਕ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਵਲੋਂ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਅੱਜ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਦਰਜ ਕਰ ਸਕਣਗੇ।

ਨਾਗਰਿਕ ਖੁਦ ਆਨਲਾਈਨ ਭਰ ਸਕਣਗੇ ਆਪਣੇ ਵੇਰਵੇ: ਡਿਪਟੀ ਕਮਿਸ਼ਨਰ 17-11-2026
ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਵਲੋਂ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਅੱਜ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਦਰਜ ਕਰ ਸਕਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ। ਜਿਸ ਤਹਿਤ ਸਵੈ-ਗਣਨਾ ਰਾਹੀਂ ਲੋਕਾਂ ਨੂੰ ਜਨਗਣਨਾ ਕਰਮਚਾਰੀਆਂ ਦੀ ਉਡੀਕ ਕੀਤੇ ਬਿਨਾਂ ਆਪਣੀ ਸਹੂਲਤ ਅਨੁਸਾਰ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਪੋਰਟਲ ਤਿਆਰ ਕੀਤਾ ਗਿਆ ਹੈ। ਪੋਰਟਲ ’ਤੇ ਜਾਣਕਾਰੀ ਦਰਜ ਕਰਕੇ ਜਮ੍ਹਾਂ ਕਰਵਾਉਣ ਤੋਂ ਬਾਅਦ ਨਾਗਰਿਕਾਂ ਨੂੰ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ . ਪ੍ਰਾਪਤ ਹੋਵੇਗੀ। ਇਹ ਆਈ.ਡੀ. ਘਰ-ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਆਨਲਾਈਨ ਭਰੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਦਾ ਸਮਾਂ ਖ਼ਤਮ ਹੋਣ ਉਪਰੰਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਵੈ-ਗਣਨਾ ਕਰਨਾ ਲਾਜ਼ਮੀ ਨਹੀਂ ਹੈ, ਸਗੋਂ ਇਹ ਲੋਕਾਂ ਦੀ ਸਹੂਲਤ ਲਈ ਦਿੱਤਾ ਗਿਆ ਇਕ ਵਿਕਲਪ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਪਰਿਵਾਰ ਦੀ ਦਰੁਸਤ ਤੇ ਪੂਰੀ ਜਾਣਕਾਰੀ ਦਰਜ ਕਰਵਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਸੂਬੇ ਦੇ ਵਿਕਾਸ ਦੀ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੂਬਾ ਬਾਦਲ, ਯਾਦੀ ਜ਼ੈਲਦਾਰ, ਰਣਜੀਤ ਔਲਖ ਸਮੇਤ ਅਨੇਕਾਂ ਆਗੂਆਂ ਨੇ ਰਵੀ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।