16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਈਕਲ ਯਾਤਰਾ ਦੌਰਾਨ ਨਸ਼ਿਆਂ ਦੀ ਭੇਟ ਚੜ੍ਹੇ ਪੁੱਤਰਾਂ ਦੀ ਕਹਾਣੀ ਸੁਣਾ ਭਾਵੁਕ ਹੋਈਆਂ ਮਾਵਾਂ

ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਸਾਈਕਲ ਰੈਲੀ ਦੌਰਾਨ ਕੋਟਕਪੂਰਾ ਦੇ ਵਾਰਡ ਨੰਬਰ 29 ਤੋਂ ਸਾਹਮਣੇ ਆਇਆ ਦਰਦਨਾਕ ਮਾਮਲਾ ਰੈਲੀ ਦਾ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਿਆ। ਵਾਰਡ ਦੀਆਂ ਵਸਨੀਕ ਔਰਤਾਂ ਲਖਵਿੰਦਰ ਕੌਰ, ਪ੍ਰਵੀਨ ਕੌਰ, ਸੁਨੀਤਾ ਰਾਣੀ, ਅਮਨਦੀਪ ਕੌਰ ਅਤੇ ਅੰਜੂ ਬਾਲਾ ਆਦਿ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਆਪਣਾ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 17-11-2026
ਕੋਟਕਪੂਰਾ, 16 ਨਵੰਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਸਾਈਕਲ ਰੈਲੀ ਦੌਰਾਨ ਕੋਟਕਪੂਰਾ ਦੇ ਵਾਰਡ ਨੰਬਰ 29 ਤੋਂ ਸਾਹਮਣੇ ਆਇਆ ਦਰਦਨਾਕ ਮਾਮਲਾ ਰੈਲੀ ਦਾ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣਿਆ। ਵਾਰਡ ਦੀਆਂ ਵਸਨੀਕ ਔਰਤਾਂ ਲਖਵਿੰਦਰ ਕੌਰ, ਪ੍ਰਵੀਨ ਕੌਰ, ਸੁਨੀਤਾ ਰਾਣੀ, ਅਮਨਦੀਪ ਕੌਰ ਅਤੇ ਅੰਜੂ ਬਾਲਾ ਆਦਿ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਆਪਣਾ ਦੁੱਖ ਸਾਂਝਾ ਕੀਤਾ। ਇਨ੍ਹਾਂ ਔਰਤਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਨਸ਼ਿਆਂ ਦੇ ਮਾਰੂ ਪ੍ਰਭਾਵ ਕਾਰਨ ਉਨ੍ਹਾਂ ਦੇ ਪੁੱਤਰ ਚਿੱਟੇ ਦੇ ਨਸ਼ੇ ਦੀ ਭੇਟ ਚੜ੍ਹ ਗਏ ਹਨ। ਉਨ੍ਹਾਂ ਦੀਆਂ ਗੱਲਾਂ ਤੋਂ ਸਪੱਸ਼ਟ ਹੋ ਰਿਹਾ ਸੀ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਅੰਕੜਿਆਂ ਜਾਂ ਸਿਆਸੀ ਬਿਆਨਾਂ ਤੱਕ ਸੀਮਤ ਨਹੀਂ, ਸਗੋਂ ਇਹ ਕਈ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਰਹੀ ਹੈ। ਪੀੜਤ ਔਰਤਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਨਸ਼ਿਆਂ ਕਾਰਨ ਪਰਿਵਾਰਾਂ ਨੂੰ ਭਾਰੀ ਸਮਾਜਿਕ ਅਤੇ ਮਾਨਸਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਦੀਆਂ ਉਮੀਦਾਂ ਅਤੇ ਪਰਿਵਾਰਾਂ ਦੇ ਸੁਪਨੇ ਨਸ਼ਿਆਂ ਦੀ ਲਪੇਟ ’ਚ ਆ ਕੇ ਟੁੱਟ ਰਹੇ ਹਨ। ਇਸ ਘਟਨਾ ਨੇ ਇਕ ਵਾਰ ਫਿਰ ਇਹ ਸਰਕਾਰ ਅੱਗੇ ਸਵਾਲ ਖੜ੍ਹਾ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਪੀੜਤ ਪਰਿਵਾਰਾਂ ਦੀਆਂ ਔਰਤਾਂ ਵਲੋਂ ਸੁਣਾਈਆਂ ਗਈਆਂ ਹੱਡਬੀਤੀਆਂ ਨੇ ਸਾਈਕਲ ਰੈਲੀ ਦੇ ਮਕਸਦ ਨੂੰ ਹੋਰ ਵੀ ਗੰਭੀਰਤਾ ਪ੍ਰਦਾਨ ਕੀਤੀ। ਜ਼ਿਕਰਯੋਗ ਹੈ ਕਿ ਸਿਆਸੀ ਬਿਆਨਾਂ ਤੋਂ ਇਲਾਵਾ ਵਾਰਡ ਨੰਬਰ 29 ਦੀਆਂ ਔਰਤਾਂ ਵਲੋਂ ਬਿਆਨ ਕੀਤਾ ਗਿਆ ਦਰਦ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਿਆਸੀ ਮੰਚਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਲਈ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਸਾਹਿਤ ਸਭਾ ਦੀ ਬੈਠਕ ’ਚ ਕਲਮਾਂ ਵਾਲਿਆਂ ਨੇ ਬੰਨ੍ਹਿਆ ਰੰਗ ਸਾਹਿਤਕ ਰਚਨਾਵਾਂ ’ਤੇ ਹੋਈ ਉਸਾਰੂ ਚਰਚਾ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਸਕੂਲ ’ਚ ਦੋ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।