19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਨੇ ਸਿਵਲ ਹਸਪਤਾਲ ਫ਼ਰੀਦਕੋਟ ਦਾ ਕੀਤਾ ਦੌਰਾ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਵਲੋਂ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਕਮੇਟੀ ਮੈਂਬਰਾਂ ਨੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ।

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਅਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੀ ਕੋਰ ਕਮੇਟੀ ਵਲੋਂ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਕਮੇਟੀ ਮੈਂਬਰਾਂ ਨੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਿਆ। ਸਿਵਲ ਹਸਪਤਾਲ ਵਿਚ ਬਲੱਡ ਬੈਂਕ ਵੀ ਦੇਖਿਆ ਗਿਆ ਅਤੇ ਬਲੱਡ ਬੈਂਕ ਵਿਚ ਜਿਸ ਸਮਾਨ ਦੀ ਘਾਟ ਸੀ ਉਸ ਬਾਰੇ ਸੀ.ਐਮ.ਓ ਰਮਨਦੀਪ ਸਿੰਗਲਾ ਦੇ ਧਿਆਨ ਵਿਚ ਲਿਆਂਦਾ ਗਿਆ। ਆਮ ਜਨਤਾ ਅਤੇ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੱਲ ਵੀ ਕੀਤਾ ਗਿਆ। ਕਮੇਟੀ ਮੈਂਬਰਾਂ ਵਲੋਂ ਸੀ.ਐਮ.ਓ ਨੂੰ ਮਠਿਆਈਆਂ ਦੀਆਂ ਦੁਕਾਨਾਂ ’ਤੇ ਵਿਕ ਰਹੀਆਂ ਮਠਿਆਈਆਂ ਦੀ ਪੜਤਾਲ ਕਰਨ ਲਈ ਵੀ ਆਖਿਆ ਗਿਆ। ਸੀ ਐਮ ਓ ਨੇ ਕਿਹਾ ਕਿ ਬਲੱਡ ਬੈਂਕ ਦਾ ਜੋ ਅਲੀਸਾ ਰੀਡਰ ਖਰਾਬ ਹੈ ਜਲਦ ਠੀਕ ਕਰ ਕੇ ਬਲੱਡ ਬੈਂਕ ਨੂੰ ਸਹੀ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਕੋਰ ਕਮੇਟੀ ਮੈਂਬਰ ਰਜਿੰਦਰ ਦਾਸ ਰਿੰਕੂ, ਰਾਜੀਵ ਕੁਮਾਰ, ਜਗਮੀਤ ਸੰਧੂ, ਜਸਵਿੰਦਰ ਸਿੰਘ ਮਿੰਟੂ ਸੇਖੋਂ, ਜਸਪ੍ਰੀਤ ਸਿੰਘ ਅਤੇ ਸਿਵਲ ਹਸਪਤਾਲ ਦਾ ਸਟਾਫ ਤੇ ਡਾਕਟਰ ਹਾਜ਼ਰ ਸਨ।
ਪਿਛਲੀ ਖ਼ਬਰ ਹਾਦਸੇ ਵਾਲੀ ਥਾਂ ਤੋਂ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।