18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖਾਲਸਾ ਸਕੂਲ ਵਿਖੇ ਪੋਸਕੋ ਐਕਟ ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਐਕਟ 2012 (ਪੋਸਕੋ ਐਕਟ) ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਐਡਵੋਕੇਟ ਅਵਿਨਾਸ਼ ਕੌਰ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰ ਪੂਰਵਕ ਅਤੇ ਮਹੱਤਵਪੂਰਨ ਜਾਣਕਾਰੀ ਦਿੱਤੀ।

ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਐਕਟ 2012 (ਪੋਸਕੋ ਐਕਟ) ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਐਡਵੋਕੇਟ ਅਵਿਨਾਸ਼ ਕੌਰ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਬਾਰੇ ਵਿਸਥਾਰ ਪੂਰਵਕ ਅਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਆਪਣੀ ਸੁਰੱਖਿਆ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਮੁਸੀਬਤ ਸਮੇਂ ਕਿਵੇਂ ਸਹਾਇਤਾ ਲੈਣੀ ਚਾਹੀਦੀ ਹੈ। ਸਕੂਲ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਸਹੀ ਵਰਤੋਂ ਕਰਕੇ ਆਪਣੇ ਸਮਾਜ ਵਿਚ ਸਹੀ ਤਰੀਕੇ ਨਾਲ ਵਿਚਰਨ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਬਾਲ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ, ਤਾਂ ਜੋ ਬੱਚੇ ਸੁਰੱਖਿਅਤ ਮਾਹੌਲ ਵਿਚ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਇਸ ਮੌਕੇ ਕਾਉਂਸਲਰ ਅਤੇ ਕੋਆਰਡੀਨੇਟਰਸ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਮਹਿੰਦਰ ਦਾਸ ਦੀ ਪਹਿਲੀ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਏ.ਡੀ.ਜੀ.ਪੀ ਜਤਿੰਦਰ ਸਿੰਘ ਔਲਖ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।