18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਲੋਂ ਦੋ ਰੋਜ਼ਾ ਵਿੱਦਿਅਕ ਤੇ ਇਤਿਹਾਸਕ ਟੂਰ

ਮੰਡੀ ਕਿੱਲਿਆਂਵਾਲੀ , 18 ਨਵੰਬਰ ( ਇਕਬਾਲ ਸਿੰਘ ਸ਼ਾਂਤ )- ਬਾਲ ਦਿਵਸ ਮੌਕੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਬਾਦਲ ਵਲੋਂ 248 ਵਿਦਿਆਰਥੀਆਂ ਨੂੰ ਤਿੰਨ ਵੱਖ - ਵੱਖ ਦੋ ਰੋਜ਼ਾ ਵਿਦਿਅਕ ਤੇ ਇਤਿਹਾਸਕ ਟੂਰਾਂ ’ ਤੇ ਲਿਜਾਇਆ ਗਿਆ । ਸਾਬਕਾ ਮੁੱਖ ਮੰਤਰੀ ਅਤੇ ਸਕੂਲ ਦੇ ਬਾਨੀ ਸਵ .

ਅਜੀਤ ਡੈਸਕ 19-11-2026
ਮੰਡੀ ਕਿੱਲਿਆਂਵਾਲੀ , 18 ਨਵੰਬਰ ( ਇਕਬਾਲ ਸਿੰਘ ਸ਼ਾਂਤ )- ਬਾਲ ਦਿਵਸ ਮੌਕੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਬਾਦਲ ਵਲੋਂ 248 ਵਿਦਿਆਰਥੀਆਂ ਨੂੰ ਤਿੰਨ ਵੱਖ - ਵੱਖ ਦੋ ਰੋਜ਼ਾ ਵਿਦਿਅਕ ਤੇ ਇਤਿਹਾਸਕ ਟੂਰਾਂ ’ ਤੇ ਲਿਜਾਇਆ ਗਿਆ । ਸਾਬਕਾ ਮੁੱਖ ਮੰਤਰੀ ਅਤੇ ਸਕੂਲ ਦੇ ਬਾਨੀ ਸਵ . ਪ੍ਰਕਾਸ਼ ਸਿੰਘ ਬਾਦਲ ਨੂੰ ਸਮਰਪਿਤ ਇਨ੍ਹਾਂ ਟੂਰਾਂ ਦਾ ਆਰਥਿਕ ਉਪਰਾਲਾ ਸੁਖਬੀਰ ਸਿੰਘ ਬਾਦਲ ਦੀ ਸਪੁੱਤਰੀ ਹਰਕੀਰਤ ਕੌਰ ਬਾਦਲ ਵਲੋਂ ਕੀਤਾ ਗਿਆ । ਪ੍ਰਿੰਸੀਪਲ ਰਿਤੂ ਨੰਦਾ ਨੇ ਦੱਸਿਆ ਕਿ 6 ਵੀਂ ਤੋਂ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਅਕਾਲ ਤਖ਼ਤ ਸਾਹਿਬ , ਬੁੰਗਾ ਰਾਮਗੜ੍ਹੀਆ , ਬਾਬਾ ਬੁੱਢਾ ਜੀ ਨਾਲ ਸੰਬੰਧਿਤ ਇਤਿਹਾਸਕ ਅਸਥਾਨ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕੀਤੇ । ਉਨ੍ਹਾਂ ਨੂੰ ਇਨ੍ਹਾਂ ਅਸਥਾਨਾਂ ਦੇ ਇਤਿਹਾਸ ਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ । 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕੀਤੇ ਅਤੇ ਵਿਰਾਸਤ - ਏ - ਖ਼ਾਲਸਾ ਦਾ ਦੌਰਾ ਕੀਤਾ । ਇੱਥੇ ਉਨ੍ਹਾਂ ਸਿੱਖ ਧਰਮ ਦੇ ਇਤਿਹਾਸ , ਖ਼ਾਲਸਾ ਪੰਥ ਦੀ ਸਾਜਨਾ ਤੇ ਪੰਜਾਬ ਦੀ ਵਿਰਾਸਤ ’ ਤੇ ਆਧਾਰਤ ਪ੍ਰਦਰਸ਼ਨੀਆਂ ਦੇਖੀਆਂ । ਚੱਪੜਚਿੜੀ ਵਿਖੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਲੜੀ ਗਈ ਇਤਿਹਾਸਕ ਜੰਗ ਬਾਰੇ ਜਾਣਕਾਰੀ ਦਿੱਤੀ ਗਈ । ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਇਤਿਹਾਸਕ ਕਿਲ੍ਹਾ ਮੁਬਾਰਕ ਦਾ ਦੌਰਾ ਕੀਤਾ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ । ਇਸ ਦੌਰਾਨ ਉਨ੍ਹਾਂ ਕਿਲ੍ਹੇ ਦੇ ਇਤਿਹਾਸ ਤੇ ਵਾਸਤੂਕਲਾ ਬਾਰੇ ਜਾਣਕਾਰੀ ਹਾਸਿਲ ਕੀਤੀ । ਟੂਰਾਂ ਦੀ ਸਫ਼ਲਤਾ ਲਈ ਪ੍ਰਿੰਸੀਪਲ ਨੇ ਜਨਰਲ ਸਕੱਤਰ ਗੁਰਚਰਨ ਸਿੰਘ , ਕੈਂਪਸ ਡਾਇਰੈਕਟਰ ਕਰਨਲ ਸੁਧਾਂਸ਼ੂ ਆਰੀਆ ( ਸੇਵਾ ਮੁਕਤ ), ਸਮੂਹ ਸਟਾਫ਼ , ਮਾਪਿਆਂ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸੀ.ਜੀ.ਐਮ. ਕਾਲਜ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਪਿੰਡ ਮੋਹਲਾਂ ਦੀ ਟੀਮ ਨੇ ਪਹਿਲਾ ਅਤੇ ਖੂੰਨਣ ਕਲਾਂ ਨੇ ਦ... ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ਜਨਰਲ ਵਰਗ ਦੀਆਂ ਮੰਗਾਂ ਮੰਨਣ ਦਾ ਭਰੋਸਾ ਜਨਰਲ ਵਰਗ ਵਲੋਂ ਚੰਨੀ ਨੂੰ ਲੱਡੂਆਂ ਨਾਲ ਤੋਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।