20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਤਜ਼ਰਬੇਕਾਰ, ਸੂਝਵਾਨ ਤੇ ਸੁਲਝੇ ਹੋਏ ਆਗੂ ਹਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨਿਭਾਅ ਰਹੇ ਹਨ।

ਅਜੀਤ ਡੈਸਕ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਕ ਤਜ਼ਰਬੇਕਾਰ, ਸੂਝਵਾਨ ਤੇ ਸੁਲਝੇ ਹੋਏ ਆਗੂ ਹਨ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨਿਭਾਅ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਧਾਮਾਂ ਦੇ ਸੁਚਾਰੂ ਪ੍ਰਬੰਧ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕਾਰਜ ਕਰੇਗੀ। ਹਨੀ ਫ਼ੱਤਣਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਅੰਤ੍ਰਿੰਗ ਕਮੇਟੀ ਦਾ ਮੈਂਬਰ ਚੁਣੇ ਜਾਣ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਐਡਵੋਕੇਟ ਧਾਮੀ, ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਸਮੁੱਚੇ ਚੁਣੇ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 9,24,008.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੇਲਾ ਮਾਘੀ ਟਿਕਟ ਮੁਕਤ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।