20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਕਾਲ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਵਿਖੇ ਸਥਿਤ ਬੜੂ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 8 ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 21-11-2026
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਵਿਖੇ ਸਥਿਤ ਬੜੂ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਕੁੱਲ 8 ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀ ਅੰਡਰ-17 ਬਾਸਕਟਬਾਲ ਟੀਮ ਨੇ ਆਪਣੀ ਖੇਡ ਪ੍ਰਤਿਭਾ, ਟੀਮ ਭਾਵਨਾ ਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਬਾਕੀ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਕੋਚਾਂ ਦੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਦਿਆਂ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰਾਪਤੀ ਨਾਲ ਅਕਾਲ ਅਕੈਡਮੀ ਦੇ ਪ੍ਰਿੰਸੀਪਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਾਰੀ ਸਕੂਲ (ਲੜਕੇ) ਰੁਪਾਣਾ ਵਿਖੇ ਬਲਾਕ ਪੱਧਰੀ ਮੇਲਾ ਸਮਾਪਤ ਅਗਲੀ ਖ਼ਬਰ ਮੁਨੀਮ ਨੇ ਮਾਲਕ ਨੂੰ ਲਗਾਇਆ ਇਕ ਕਰੋੜ ਰੁਪਏ ਦਾ ਚੂਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।