ਮਲੋਟ, 20 ਨਵੰਬਰ (ਪਾਟਿਲ)-ਐਨ.ਆਰ.ਆਈ. ਰਜਿੰਦਰ ਸਿੰਘ ਜੱਸਲ ਵਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ. ਦੇ ਮਰੀਜ਼ਾਂ ਵਾਸਤੇ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਐਨ.ਆਰ.ਆਈ. ਜੱਸਲ ਜਦੋਂ ਵੀ ਮਲੋਟ ਆਉਂਦੇ ਹਨ, ਉਹ ਆਪਣੀ ਸਮਾਜ ਸੇਵਾ ਦੇ ਕੰਮਾਂ ਨੂੰ ਵੀ ਅੰਜਾਮ ਦੇ ਕੇ ਜਾਂਦੇ ਹਨ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਅੱਜ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ. ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ. ਰਜਿੰਦਰ ਕੁਮਾਰ ਵਲੋਂ ਉਨ੍ਹਾਂ ਦਾ ਇਸ ਪਰਉਪਕਾਰੀ ਸੇਵਾ ਲਈ ਧੰਨਵਾਦ ਕੀਤਾ ਗਿਆ। ਕੋਆਰਡੀਨੇਟਰ ਅਸੀਜਾ ਨੇ ਦੱਸਿ ਆ ਕਿ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਦੀਆਂ ਕਿੱਟਾਂ ਸੰਸਥਾਵਾਂ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲਾਂ ਵੀ ਸਮੇਂ-ਸਮੇਂ ’ਤੇ ਮੁਹੱਈਆ ਕਾਰਵਾਈਆਂ ਜਾਂਦੀਆਂ ਹਨ। ਇਸ ਮੌਕੇ ਹਸਪਤਾਲ ਦੇ ਸਿਸਟਰ ਰੇਨੂੰ ਅਤੇ ਹੈਲਥ ਵਰਕਰ ਨਰਿੰਦਰ ਕੁਮਾਰ ਵੀ ਹਾਜ਼ਰ ਸਨ।