23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੋਦਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਦੋਦਾ, 23 ਨਵੰਬਰ (ਰਵੀਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਅਤੇ ਕੀਰਤਰੀਨੇ ਜਥੇ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ।

ਅਜੀਤ ਡੈਸਕ 24-11-2026
ਦੋਦਾ, 23 ਨਵੰਬਰ (ਰਵੀਪਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਅਤੇ ਕੀਰਤਰੀਨੇ ਜਥੇ ਵਲੋਂ ਕੀਰਤਨ ਕੀਤਾ ਜਾ ਰਿਹਾ ਸੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਹਲਾ ਸਿੰਘ ਧਾਲੀਵਾਲ ਅਤੇ ਜਰਨੈਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਨਗਰ ਕੀਤਰਨ ਨਗਰ ਦੀਆਂ ਵੱਖ-ਵੱਖ ਗਲੀਆਂ, ਮੁਹੱਲਿਆਂ, ਬਜ਼ਾਰਾਂ ’ਚੋਂ ਹੁੰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਸੰਗਤਾਂ ’ਚ ਨਗਰ ਕੀਰਤਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗੋਇਲ ਕਰਿਆਣਾ ਸਟੋਰ ’ਤੇ ਚੌਲਾਂ ਦੇ ਲੰਗਰ ਉਪਰੰਤ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਅਮਰ ਸਿੰਘ, ਵਿਜੇ ਕੁਮਾਰ ਬੱਬੂ ਵਧਵਾ, ਰਵੀ ਸ਼ਰਮਾ, ਹਰਪਾਲ ਸਿੰਘ ਬਰਾੜ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਾਮਿਲ ਹੋ ਕੇ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਧੂਲਕੋਟ ਦੇ ਗਤਕਾ ਖਿਡਾਰੀਆਂ ਨੇ ਜਿੱਤੇ 4 ਤਗ਼ਮੇ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।