23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਐਡਵੋਕੇਟ ਰਾਜਬੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)- ਐਡਵੋਕੇਟ ਰਾਜਬੀਰ ਕੌਰ ਪਤਨੀ ਰੁਪਿੰਦਰ ਸਿੰਘ ਸੰਧੂ ਅਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਸੀਨੀਅਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਫ਼ਰੀਦਕੋਟ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਾਰਟੀ ਵਿਚ ਅਹੁਦੇਦਾਰ ਨਿਯੁਕਤ ਕੀਤਾ ਜਾ ਰਿਹਾ ਹੈ।

ਐਡਵੋਕੇਟ ਰਾਜਬੀਰ ਕੌਰ ਨੂੰ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ ਹੋਣ ’ਤੇ ਸਿਰੋਪਾਓ ਕੇ ਸਨਮਾਨਿਤ ਕਰਨ ਸਮੇਂ ਪਰਮਬੰਸ ਸਿੰਘ ਬੰਟੀ ਰੋਮਾਣਾ ਸੀਨੀਅਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਹੋਰ। ਅਜੀਤ ਤਸਵੀਰ 24-11-2026
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)- ਐਡਵੋਕੇਟ ਰਾਜਬੀਰ ਕੌਰ ਪਤਨੀ ਰੁਪਿੰਦਰ ਸਿੰਘ ਸੰਧੂ ਅਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਸੀਨੀਅਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਫ਼ਰੀਦਕੋਟ ਨੇ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਪੜ੍ਹੇ ਲਿਖੇ ਨੌਜਵਾਨਾਂ ਨੂੰ ਪਾਰਟੀ ਵਿਚ ਅਹੁਦੇਦਾਰ ਨਿਯੁਕਤ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਦੀ ਸੋਚ ਹੈ ਕਿ ਪਾਰਟੀ ਵਿਚ ਹਮੇਸ਼ਾ ਹੀ ਨਿੱਗਰ ਸੋਚ ਵਾਲੇ ਨੌਜਵਾਨਾਂ ਖਾਸ ਕਰਕੇ ਬੀਬੀਆਂ ਨੂੰ ਕੰਮ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਸਕਣ। ਇਸ ਮੌਕੇ ਰਾਜਬੀਰ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਸੰਧੂ ਅਹਿਲ ਨੂੰ ਮੁਬਾਰਕਬਾਦ ਦੇਣ ਵਾਲਿਆਂ ਵਿਚ ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਸਰਪੰਚ ਸ਼ਾਮ ਲਾਲ ਮੈਂਬਰ ਬਲਾਕ ਸੰਮਤੀ, ਲਖਵਿੰਦਰ ਸਿੰਘ ਢਿੱਲੋਂ ਬੀਹਲੇਵਾਲਾ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਅਹਿਲ, ਪਰਮਜੀਤ ਸਿੰਘ ਸਰਪੰਚ ਝੋਟੀਵਾਲਾ, ਮਨਿੰਦਰ ਸਿੰਘ ਸਰਪੰਚ ਮਚਾਕੀ, ਦਵਿੰਦਰ ਸਿੰਘ ਸਰਪੰਚ ਸੰਗਤਪੁਰਾ, ਗਰਜੰਟ ਸਿੰਘ ਮਨਾਵਾਂ, ਰੇਸ਼ਮ ਸਿੰਘ ਕਿੰਗਰਾ, ਸ਼ਿੰਦਰਪਾਲ ਸਿੰਘ ਕਿੰਗਰਾ, ਸ਼ਿੰਦਾ ਬਰਾੜ ਮਾਨੀ ਸਿੰਘ ਵਾਲਾ, ਗੁਰਤੇਜ ਸਿੰਘ ਬਰਾੜ ਮਾਨੀ ਸਿੰਘ ਵਾਲਾ, ਜਸਵੀਰ ਸਿੰਘ ਖੀਵਾ, ਅਮਰਜੀਤ ਸਿੰਘ ਡੋਡ, ਰੂਪ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਜਸਵਿੰਦਰ ਸਿੰਘ ਸ਼ਿੰਦਾ ਸੰਧੂ, ਸੁਖਚੈਨ ਸਿੰਘ ਪੱਪੀ ਢਿੱਲੋਂ, ਸੁਰਜੀਤ ਸਿੰਘ ਢਿੱਲੋਂ, ਗਰਮੇਲ ਸਿੰਘ ਢਿੱਲੋਂ, ਸਤਵਿੰਦਰ ਸਿੰਘ ਸੰਧੂ ਬੀਹਲੇਵਾਲਾ, ਗੁਰਪ੍ਰੀਤ ਸਿੰਘ ਸੰਧੂ ਢਾਬ, ਬਲਵਿੰਦਰ ਸਿੰਘ ਸਰਪੰਚ ਸ਼ੇਰ ਸਿੰਘ ਵਾਲਾ, ਜਗਰਾਜ ਸਿੰਘ ਸੰਧੂ, ਦੀਪਾ ਔਲਖ, ਕਰਮ ਸਿੰਘ ਸੰਧੂ ਸਰਪੰਚ ਜੰਡਵਾਲਾ ਸ਼ਾਮਿਲ ਸਨ।
ਪਿਛਲੀ ਖ਼ਬਰ ਅਬੋਹਰ ਰੋਡ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ ਅਗਲੀ ਖ਼ਬਰ ਸਰਦੀਆਂ ਦੀ ਆਮਦ ਨਾਲ ਐਲ.ਪੀ.ਜੀ ਗੈਸ ਦੀ ਸਪਲਾਈ ਨੂੰ ਲੈ ਕੇ ਖ਼ਪਤਕਾਰ ਪ੍ਰੇਸ਼ਾਨ ਬੁਕਿੰਗ ਲਈ 25 ਦਿਨਾਂ ਦੀ ਸ਼ਰਤ ਬਣੀ ਮੁਸ਼ਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।