ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਸੀਨੀਅਰ ਵਾਈਸ ਪ੍ਰਧਾਨ ਕਰਮ ਸਿੰਘ ਪੁਰਬਾ ਨੇ ਦੱਸਿਆ ਕਿ ਸਮਾਗਮ ’ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਭਾਈ ਕਰਮਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ।
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਸੀਨੀਅਰ ਵਾਈਸ ਪ੍ਰਧਾਨ ਕਰਮ ਸਿੰਘ ਪੁਰਬਾ ਨੇ ਦੱਸਿਆ ਕਿ ਸਮਾਗਮ ’ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਾ ਭਾਈ ਕਰਮਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅੰਗਰੇਜ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਫ਼ਰੀਦਕੋਟ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਧਰਮ ਪਤਨੀ ਸੁਖਜੀਵ ਕੌਰ ਰੋਮਾਣਾ ਅਤੇ ਵਾਰਡ ਦੇ ਐਮ.ਸੀ ਵਿਕਾਸ ਕੁਮਾਰ ਵਿੱਕੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਕੈਂਥ ਅਤੇ ਭੁਪਿੰਦਰ ਸਿੰਘ ਰੱਖੜਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਭਾ ਦੇ ਸਰਪ੍ਰਸਤ ਗਿਆਨੀ ਹਰਦੇਵ ਸਿੰਘ ਕੈਂਥ, ਮੀਤ ਪ੍ਰਧਾਨ ਬਲਵਿੰਦਰ ਸਿੰਘ ਬੇਦੀ, ਸਕੱਤਰ ਨੈਬ ਸਿੰਘ ਪੁਰਬਾ, ਪ੍ਰੀਤਮ ਸਿੰਘ ਔਲਖ ਖਜ਼ਾਨਚੀ, ਇੰਦਰਜੀਤ ਸਿੰਘ ਤੱਗੜ ਸਹਾਇਕ ਖਜ਼ਾਨਚੀ, ਇੰਦਰਜੀਤ ਸਿੰਘ ਪੁਰਬਾ ਐਡੀਟਰ, ਕਰਮਜੀਤ ਸਿੰਘ ਬੇਦੀ ਸਹਾਇਕ ਐਡੀਟਰ, ਮੈਂਬਰ ਸੁਰਿੰਦਰ ਸਿੰਘ ਪੁਰਬਾ, ਗੁਰਦੀਪ ਸਿੰਘ, ਜਗਸੀਰ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਹਰਵਿੰਦਰ ਸਿੰਘ, ਜਸਵੰਤ ਸਿੰਘ ਝੱਖੜਵਾਲਾ, ਮਨਜੀਤ ਕੌਰ ਹੱਲਣ, ਸਤਵਿੰਦਰ ਕੌਰ ਮੂਕਰ, ਬਲਵਿੰਦਰ ਕੌਰ ਸਰਾਂ, ਗੁਰਮੇਲ ਕੌਰ ਪੁਰਬਾ, ਲਵਪ੍ਰੀਤ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।