25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਧਾਇਕ ਸੇਖੋਂ ਤੇ ਡੀ . ਸੀ . ਵਲੋਂ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਦਾ ਜਾਇਜ਼ਾ ਆਮ ਜਨਤਾ ਲਈ ਇਕ ਹਫ਼ਤੇ ਲਈ ਖੋਲ੍ਹਣ ਦਾ ਐਲਾਨ

ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਇਲਾਕੇ ਦੀ ਇਤਿਹਾਸਕ ਅਤੇ ਅਮੀਰ ਵਿਰਾਸਤ ਦੇ ਪ੍ਰਤੀਕ ‘ਕਿਲਾ ਮੁਬਾਰਕ’ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਦੇਰ ਸ਼ਾਮ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਲਈ ਪਹੁੰਚੀ ਵੱਡੀ ਗਿਣਤੀ ’ਚ ਸੰਗਤ। ਤਸਵੀਰ ਤੇ ਵੇਰਵਾ: ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 25-11-2026
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਇਲਾਕੇ ਦੀ ਇਤਿਹਾਸਕ ਅਤੇ ਅਮੀਰ ਵਿਰਾਸਤ ਦੇ ਪ੍ਰਤੀਕ ‘ਕਿਲਾ ਮੁਬਾਰਕ’ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਸੇਖੋਂ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ 2 ਦਸੰਬਰ ਨੂੰ ਫ਼ਰੀਦਕੋਟ ਦੇ ਕਿਲ੍ਹਾ ਮੁਬਾਰਕ ਤੋਂ ਆਰੰਭ ਹੋਵੇਗਾ। ਇਸ ਇਤਿਹਾਸਕ ਧਰੋਹਰ ਨੂੰ ਆਮ ਜਨਤਾ ਲਈ ਸਾਧਾਰਨ ਪਾਠ ਸ਼ੁਰੂ ਕਰਵਾ ਕੇ ਅਗਲੇ ਇਕ ਹਫ਼ਤੇ ਲਈ ਖੋਲਿ੍ਹਆ ਜਾ ਰਿਹਾ ਹੈ ਤਾਂ ਜੋ ਲੋਕ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਸ਼ਹਿਰ ਇਤਿਹਾਸਕ ਇਮਾਰਤਾਂ ਨਾਲ ਭਰਪੂਰ ਸ਼ਹਿਰ ਹੈ। ਪੰਜਾਬ ਸਰਕਾਰ ਸੂਬੇ ਦੀਆਂ ਇਤਿਹਾਸਕ ਇਮਾਰਤਾਂ ਅਤੇ ਵਿਰਾਸਤੀ ਥਾਵਾਂ ਦੀ ਸਾਂਭ-ਸੰਭਾਲ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਅਤੇ ਸੈਲਾਨੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਧਰੋਹਰ ਦੇ ਦਰਸ਼ਨ ਕਰਨ ਆਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਆਮ ਜਨਤਾ ਵੀ ਅਗਲੇ ਇਕ ਹਫ਼ਤੇ ਤੱਕ ਸਾਫ਼-ਸਫ਼ਾਈ ਅਤੇ ਵਿਰਾਸਤੀ ਇਮਾਰਤ ਦੀ ਮਰਿਆਦਾ ਨੂੰ ਕਾਇਮ ਰੱਖਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਅਮਰਜੀਤ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ ਤਹਿਤ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨਾਲ ਸਪੀਕਰ ਸੰਧਵਾਂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।