ਅਕਾਲੀ - ਭਾਜਪਾ ਗੱਠਜੋੜ ਕਰਨ ਦੇ ਫ਼ੈਸਲੇ ਦਾ ਸਵਾਗਤ : ਕੁਲਬੀਰ ਸਿੰਘ ਮੱਤਾ
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ ਕੁਲਬੀਰ ਸਿੰਘ ਮੱਤਾ ਨੇ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸ: ਮੱਤਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਵਿਚ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ।
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਰਾਜ ਮੰਡੀ ਬੋਰਡ ਕੁਲਬੀਰ ਸਿੰਘ ਮੱਤਾ ਨੇ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸ: ਮੱਤਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਵਿਚ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਨੂੰ ਤਰਜੀਹ ਦਿੱਤੀ। ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵਾਂ ਦੌਰ ਸ਼ੁਰੂ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਆਪਣੀ ਸਿਆਸੀ ਭੂਮਿਕਾ ਮਜ਼ਬੂਤੀ ਨਾਲ ਨਿਭਾਵੇਗਾ ਅਤੇ ਸਰਕਾਰ ਬਣਾਉਣ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਂ ਸਰਗਰਮੀ ਪੈਦਾ ਹੋਵੇਗੀ ਅਤੇ ਵਰਕਰਾਂ ਵਿਚ ਵੀ ਉਤਸ਼ਾਹ ਵਧੇਗਾ। ਉਨ੍ਹਾਂ ਗੱਠਜੋੜ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਵਧਾਈ ਦਿੱਤੀ।