25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਐਸ . ਐਸ . ਜੈਨ ਸਭਾ ਵਲੋਂ ਲਾਲੀ ਗਗਨੇਜਾ ਜੈਨ ਦਾ ਸਨਮਾਨ

ਮਲੋਟ, 24 ਨਵੰਬਰ (ਪਾਟਿਲ)-ਐਡਵਰਡ ਗੰਜ ਪਬਲਿਕ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੂੰ ਐਸ. ਐਸ.

ਅਜੀਤ ਡੈਸਕ 25-11-2026
ਮਲੋਟ, 24 ਨਵੰਬਰ (ਪਾਟਿਲ)-ਐਡਵਰਡ ਗੰਜ ਪਬਲਿਕ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੂੰ ਐਸ.ਐਸ. ਜੈਨ ਸਭਾ ਮਲੋਟ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਪ੍ਰਵੀਨ ਜੈਨ, ਖ਼ਜ਼ਾਨਚੀ ਰਮੇਸ਼ ਜੈਨ, ਸਤੀਸ਼ ਜੈਨ, ਧਰਮਵੀਰ ਜੈਨ ਅਤੇ ਹੋਰ ਜੈਨ ਸਮਾਜ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਐਸ.ਐਸ. ਜੈਨ ਸਭਾ ਦੇ ਪ੍ਰਧਾਨ ਪ੍ਰਵੀਨ ਜੈਨ ਨੇ ਕਿਹਾ ਕਿ ਸੰਤਾਂ ਦੇ ਆਸ਼ੀਰਵਾਦ ਸਦਕਾ ਲਾਲੀ ਗਗਨੇਜਾ ਜੈਨ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸ਼ਹਿਰ ਦੀ ਤਰੱਕੀ ਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਸਮੂਹ ਜੈਨ ਸਮਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੀ ਤਰੱਕੀ ਤੇ ਵਿਕਾਸ ਲਈ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੁਨੀਲ ਕੁਮਾਰ ਗਗਨੇਜਾ, ਕੌਂਸਲਰ ਸੰਤੋਸ਼ ਗਗਨੇਜਾ ਸਮੇਤ ਹੋਰ ਜੈਨ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ . ਆਰ . ਐਮ . ਡੀ . ਏ . ਵੀ . ਮਾਡਲ ਹਾਈ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਸੂਬੇ ਅੰਦਰ ਐਨ . ਡੀ . ਏ . ਸਰਕਾਰ ਬਣਨ ’ ਤੇ ਮੋਹਰ - ਸ਼ਰਮਾ , ਬਣਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।