ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਫ਼ਿਰ ਤੋਂ ਵਿਕਾਸ ਦੀ ਲੀਹ ’ਤੇ ਚੱਲੇਗਾ- ਬਰਗਾੜੀ
ਬਰਗਾੜੀ, 25 ਨਵੰਬਰ (ਲਖਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਸਾਬਕਾ ਡਾਇਰੈਕਟਰ ਮਾਰਕਫੈੱਡ ਪੰਜਾਬ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਫਿਰ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਠਜੋੜ ਦੀ ਸਰਕਾਰ ਬਣਨ ਨਾਲ ਕਰੀਬ ਦਸ ਸਾਲ ਤੋਂ ਬੰਦ ਪਏ ਪੰਜਾਬ ਦੇ ਵਿਕਾਸ ਕਾਰਜ ਫਿਰ ਤੋਂ ਸ਼ੁਰੂ ਹੋਣਗੇ ਅਤੇ ਪੰਜਾਬ ਫਿਰ ਤੋਂ ਤਰੱਕੀ ਦੇ ਰਾਹ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਨੂੰ ਭੰਡਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ‘ਆਪ’ ਦੀਆਂ ਸਰਕਾਰਾਂ ਦਾ ਰਾਜ ਵੇਖ ਲਿਆ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਦੇ ਵਿਕਾਸ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਪੰਜਾਬ ਵਿਚ ਅਕਾਲੀ ਭਾਜਪਾ ਦਾ ਗੱਠਜੋੜ ਚਾਹੁੰਦੇ ਸਨ।
ਅਜੀਤ ਡੈਸਕ
26-11-2026