26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੀ. ਐਨ. ਡੀ. ਪੀ. ਸੀਨੀ: ਸੈਕੰ: ਸਕੂਲ ਫਤਿਹਪੁਰ ਮਨੀਆਂ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਲੰਬੀ, 25 ਨਵੰਬਰ (ਮੇਵਾ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਪਰਪਿਤ ਗੁਰੂ ਨਾਨਕ ਦੇਵ ਪਬਲਿਕ ਸੀਨਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰੂ ਕਾ ਲੰਗਰ ਸੰਗਤਾਂ ਨੂੰ ਛਕਾਇਆ ਗਿਆ।

ਅਜੀਤ ਡੈਸਕ 26-11-2026
ਲੰਬੀ, 25 ਨਵੰਬਰ (ਮੇਵਾ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਪਰਪਿਤ ਗੁਰੂ ਨਾਨਕ ਦੇਵ ਪਬਲਿਕ ਸੀਨਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰੂ ਕਾ ਲੰਗਰ ਸੰਗਤਾਂ ਨੂੰ ਛਕਾਇਆ ਗਿਆ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਗੁਰੂ ਸਾਹਿਬ ਜੀ ਦੇ ਜੀਵਨ ਦੇ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਪੇ੍ਰਿਤ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਪ੍ਰਤਾਪ ਸੰਦੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਦਿੱਤੀ ਸਿੱਖਿਆ ਨੂੰ ਅਮਲੀ ਜਾਮਾ ਪਹਿਨਾਉਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਪਰਦੀਪ ਕੌਰ ਸੰਦੂ ਨੇ ਕਿਹਾ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਦੇ ਅਨੁਸਾਰ ਨਸ਼ਿਆਂ ਦਾ ਤਿਆਗ ਕਰਕੇ ਦੇਸ਼, ਸਮਾਜ ਤੇ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ, ਬੱਚਿਆਂ ਦੇ ਮਾਤਾ-ਪਿਤਾ ਤੇ ਸਕੂਲ ਦੇ ਵਿਦਿਆਰਥੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਫ਼ਿਰ ਤੋਂ ਵਿਕਾਸ ਦੀ ਲੀਹ ’ਤੇ ਚੱਲੇਗਾ- ਬਰਗਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।