26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਸ.ਐਸ.ਪੀ. ਨੇ ਸਰਾਏਨਾਗਾ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ. ਜੀ.

ਨਾਕੇ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਐਸ.ਐਸ.ਪੀ. ਅਭਿਮੰਨਿਊ ਰਾਣਾ। ਅਜੀਤ ਤਸਵੀਰ 26-11-2026
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਹਰਮਹਿੰਦਰਪਾਲ, ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਮਕਸਦ ਨਾਲ ਅਭਿਮੰਨਿਊ ਰਾਣਾ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਐਸ.ਐਸ.ਪੀ ਅਭਿਮੰਨਿਊ ਰਾਣਾ ਵਲੋਂ ਰਾਤ ਸਮੇਂ ਸਰਾਏਨਾਗਾ ਵਿਖੇ ਲਗਾਏ ਗਏ ਪੁਲਿਸ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨਾਕੇ ’ਤੇ ਤਾਇਨਾਤ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੀ ਪ੍ਰਕਿਰਿਆ ਨੂੰ ਬਾਰੀਕੀ ਨਾਲ ਦੇਖਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹੇ ਦੀ ਹੱਦ ’ਤੇ ਸਥਿਤ ਸਰਾਏਨਾਗਾ ਨਾਕੇ ’ਤੇ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ। ਸਰਾਏਨਾਗਾ ਵਿਖੇ ਸਥਿਤ ਇਹ ਪੁਲਿਸ ਨਾਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੱਦ ’ਤੇ ਹੋਣ ਕਰਕੇ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਨਾਕੇ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਦਾਖ਼ਲ ਹੋਣ ਵਾਲੇ ਅਤੇ ਜ਼ਿਲ੍ਹੇ ਵਿਚੋਂ ਬਾਹਰ ਜਾਣ ਵਾਲੇ ਵਾਹਨਾਂ ਦੀ ਰਾਤ ਸਮੇਂ ਵਿਸ਼ੇਸ਼ ਤੌਰ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਹਰ ਆਉਣ-ਜਾਣ ਵਾਲੇ ਵਾਹਨ ਦੀ ਲੋੜ ਅਨੁਸਾਰ ਤਸਦੀਕ ਕੀਤੀ ਜਾਂਦੀ ਹੈ ਅਤੇ ਸ਼ੱਕੀ ਹਾਲਤ ਵਿਚ ਦਿਖਾਈ ਦੇਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦਾ ਮੁੱਖ ਮਕਸਦ ਜ਼ਿਲ੍ਹੇ ਦੀ ਹੱਦ ਰਾਹੀਂ ਕਿਸੇ ਵੀ ਸ਼ੱਕੀ ਵਿਅਕਤੀ, ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਜਾਂ ਸ਼ੱਕੀ ਵਾਹਨ ਦੀ ਆਵਾਜਾਈ ਨੂੰ ਰੋਕਣਾ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਸਮੇਂ ਸਿਰ ਕਾਬੂ ਪਾਉਣਾ ਹੈ। ਨਸ਼ਾ ਤਸਕਰੀ, ਚੋਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਦੀ ਆਵਾਜਾਈ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵੀ ਪੁਲਿਸ ਦੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੁਲਿਸ ਰਿਕਾਰਡ ਦੀ ਜਾਂਚ ਲਈ ਪੀਏਆਈਐਸ ਐਪ ਅਤੇ ਸ਼ੱਕੀ ਵਾਹਨਾਂ ਦੀ ਤਸਦੀਕ ਲਈ ਵਾਹਨ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ। ਰਾਤ ਸਮੇਂ ਪੁਲਿਸ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਸੰਨੀ ਢਿੱਲੋਂ ਵਲੋਂ ਗਿੱਦੜਬਾਹਾ-ਦੋਦਾ ਸੜਕ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਜਾਇਜ਼ਾ ਅਗਲੀ ਖ਼ਬਰ ਮਲੋਟ ਵਿਖੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਕੀਤਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।