28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੂਬੇ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਤੇ ਪੰਜਾਬ ਹਿਤੈਸ਼ੀ ਧਿਰਾਂ ਇਕੱਠੀਆਂ ਹੋਣ-ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਲੋਕਰਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਤੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਅਤੇ ਨਿੱਜੀ ਹਿੱਤਾਂ ਤੇ ਆਪਸੀ ਮੱਤਭੇਦਾਂ ਤੋਂ ਉਪਰ ਉਠ ਕੇ ਪੰਜਾਬ ਦੇ ਹਿੱਤਾਂ ਲਈ ਸਾਂਝੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਕ ਪਾਰਟੀਆਂ ਆਪਣੀ ਸਰਕਾਰ ਬਣਾਉਣ ਲਈ ਸਰਗਰਮ ਹੋ ਗਈਆਂ ਹਨ ਅਤੇ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਸਿਆਸੀ ਸਮੀਕਰਨਾਂ ਅਨੁਸਾਰ ਗੱਠਜੋੜ ਕੀਤੇ ਜਾ ਰਹੇ ਹਨ।

ਅਜੀਤ ਡੈਸਕ 28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਲੋਕਰਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਤੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਅਤੇ ਨਿੱਜੀ ਹਿੱਤਾਂ ਤੇ ਆਪਸੀ ਮੱਤਭੇਦਾਂ ਤੋਂ ਉਪਰ ਉਠ ਕੇ ਪੰਜਾਬ ਦੇ ਹਿੱਤਾਂ ਲਈ ਸਾਂਝੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਕ ਪਾਰਟੀਆਂ ਆਪਣੀ ਸਰਕਾਰ ਬਣਾਉਣ ਲਈ ਸਰਗਰਮ ਹੋ ਗਈਆਂ ਹਨ ਅਤੇ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਸਿਆਸੀ ਸਮੀਕਰਨਾਂ ਅਨੁਸਾਰ ਗੱਠਜੋੜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਸਮੇਤ ਹੋਰ ਸਿਆਸੀ ਧਿਰਾਂ ਵਲੋਂ ਵੀ ਸਿਆਸੀ ਸਾਂਝ ਪਾਈ ਜਾ ਰਹੀ ਹੈ, ਪਰ ਪੰਜਾਬ ਦੇ ਅਸਲ ਮੁੱਦੇ ਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਮਜ਼ਬੂਤ ਧਿਰ ਦੀ ਲੋੜ ਅੱਜ ਵੀ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਤੇ ਮੌਜੂਦਾ ਰਾਜਨੀਤਕ ਪਾਰਟੀਆਂ ਨੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਸੂਬੇ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਕਮਜ਼ੋਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਸੱਤਾ ਤੇ ਸਰਕਾਰ ਚਲਾਉਣ ਵਿਚ ਦਿੱਲੀ ਦੇ ਆਗੂਆਂ ਦਾ ਦਖ਼ਲ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਆਪਣੇ ਹਿੱਤ ਪਿੱਛੇ ਰਹਿ ਜਾਂਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਹਿੱਤਾਂ ਤੇ ਆਪਸੀ ਮੱਤਭੇਦਾਂ ਨੂੰ ਪਾਸੇ ਰੱਖ ਕੇ ਪੰਜਾਬ ਦੀ ਬਿਹਤਰੀ ਲਈ ਇਕ ਸਾਂਝੇ ਮੰਚ ’ਤੇ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿਚੋਂ ਬਾਹਰ ਕੱਢਣ ਲਈ ਕਿਸਾਨਾਂ, ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਹਿਤੈਸ਼ੀ ਲੋਕਾਂ ਦੀ ਏਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪਾਰਟੀ ਦੇ ਸਰਪ੍ਰਸਤ ਕਿਰਨਬੀਰ ਸਿੰਘ ਕੰਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਕ ਇਮਾਨਦਾਰ ਤੇ ਪੰਜਾਬ ਪ੍ਰਤੀ ਸਮਰਪਿਤ ਸ਼ਖ਼ਸੀਅਤ ਹਨ, ਜੋ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਬਾਰੇ ਸੋਚਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਵਿਚ ਬਹੁਤ ਸਾਰੇ ਜਾਗਦੀ ਜ਼ਮੀਰ ਵਾਲੇ ਲੋਕ ਮੌਜੂਦ ਹਨ, ਜੋ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੁਝ ਕਰਨਾ ਚਾਹੁੰਦੇ ਹਨ। ਅਜਿਹੇ ਸਾਰੇ ਪੰਜਾਬ ਹਿਤੈਸ਼ੀ ਵਿਅਕਤੀਆਂ ਤੇ ਜਥੇਬੰਦੀਆਂ ਲਈ ਪੰਜਾਬੀ ਲੋਕਰਾਜ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਪਿਛਲੀ ਖ਼ਬਰ ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ’ਚ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਹਲਕੇ ਦੇ ਚਾਰ ਪਿੰਡਾਂ ਨੂੰ ਮਿਲੀ ਸਿਹਤ ਸਹੂਲਤਾਂ ਦੀ ਨਵੀਂ ਸੌਗ਼ਾਤ-ਸੰਨੀ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।