28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਰਤ ਸਰਕਾਰ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਦਾਖ਼ਲਾ ਫੀਸ ਵਸੂਲਣ ਦਾ ਪ੍ਰਸਤਾਵਿਤ ਫ਼ੈਸਲਾ ਵਾਪਸ ਲਵੇ-ਧਾਮੀ <br/>

ਅਜੀਤ ਡੈਸਕ 02-04-2026

ਅੰਮਿ੍ਤਸਰ, 1 ਅਪ੍ਰੈਲ (ਜਸਵੰਤ ਸਿੰਘ ਜੱਸ)-ਭਾਰਤ ਸਰਕਾਰ ਵਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਸਰਹੱਦ ਐਂਟਰੀ ਸਮੇਂ 200 ਰੁਪਏ ਦਾਖ਼ਲਾ ਫੀਸ ਲਏ ਜਾਣ ਦੇ ਪ੍ਰਸਤਾਵਿਤ ਫ਼ੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫ਼ੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ | ਅੱਜ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਆਸਥਾ ਹੈ ਤੇ ਸਰਕਾਰ ਵਲੋਂ ਕੀਤੇ ਅਜਿਹੇ ਫ਼ੈਸਲੇ ਨਾਲ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ 'ਤੇ ਵੀ ਅਸਰ ਪਵੇਗਾ |

ਪਿਛਲੀ ਖ਼ਬਰ ਰੰੰਧਾਵਾ ਖੁਦਕੁਸ਼ੀ ਮਾਮਲੇ 'ਚ ਘਰ ਦੀ ਬੱਤੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ <br/> ਅਗਲੀ ਖ਼ਬਰ 328 ਪਵਿੱਤਰ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਨੂੰ ਮਿਲੀ ਜ਼ਮਾਨਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।