28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰੰੰਧਾਵਾ ਖੁਦਕੁਸ਼ੀ ਮਾਮਲੇ 'ਚ ਘਰ ਦੀ ਬੱਤੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ <br/>

ਅਜੀਤ ਡੈਸਕ 02-04-2026

ਅੰਮਿ੍ਤਸਰ, 1 ਅ੍ਰਪੈਲ (ਰੇਸ਼ਮ ਸਿੰਘ)-ਵੇਅਰ ਹਾਊਸ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਮੋੜ ਆ ਗਿਆ ਹੈ ਜਦੋਂ ਕਿ ਸਵ: ਰੰਧਾਵਾ ਦੇ ਘਰ ਦੀ ਬਿਜਲੀ ਸਪਲਾਈ ਕੱਟਣ ਦੇ ਦੋਸ਼ ਹੇਠ ਗਿ੍ਫਤਾਰ ਕੀਤੇ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ ਹੋ ਗਈ | ਪੁਲਿਸ ਮੁਤਾਬਕ ਨੌਜਵਾਨ ਦੀ ਮੌਤ ਸਿਹਤ ਵਿਗੜਨ ਕਾਰਨ ਹੋਈ ਜਦੋਂ ਕਿ ਮਿ੍ਤਕ ਨੌਜਵਾਨ ਦੇ ਪਰਿਵਾਰ ਨੇ ਪੁਲਿਸ 'ਤੇ ਤਸ਼ੱਦਦ ਦਾ ਦੋਸ਼ ਲਾਇਆ ਹੈ ਇਸ ਦੇ ਨਾਲ ਹੀ ਸਵ: ਰੰਧਾਵਾ ਦੇ ਪਰਿਵਾਰ ਨੇ ਵੀ ਪੁਲਿਸ ਦੀ ਕਹਾਣੀ ਨੂੰ ਸ਼ੱਕੀ ਕਰਾਰ ਦਿੰਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੀ ਮੰਗ ਕੀਤੀ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖਤ ਗੁਰਬਖਸ਼ ਸਿੰਘ (23) ਵਾਸੀ ਫੈਜਪੁਰਾ ਨਵੀਂ ਆਬਾਦੀ ਵਜੋਂ ਹੋਈ ਹੈ ਜਿਸ ਨੂੰ ਉਸਦੇ ਇਕ ਹੋਰ ਸਾਥੀ ਨਾਲ ਬੀਤੇ ਦਿਨ ਹੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਤੇ ਅਦਾਲਤ 'ਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਲਿਆ ਗਿਆ ਸੀ | ਅੱਜ ਇਥੇ ਸਿਵਲ ਹਸਪਤਾਲ ਵਿਖੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਪੁੱਜੇ ਪਰਿਵਾਰਕ ਮੈਂਬਰਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਸਦੀ ਹਾਲਾਤ ਵਿਗੜ ਗਈ ਤੇ ਪੁਲਿਸ ਨੂੰ ਨੌਜਵਾਨ ਦਾ ਢੰਗ ਨਾਲ ਇਲਾਜ ਕਰਵਾਉਣ ਲਈ ਕਿਹਾ, ਇੱਥੋਂ ਤੱਕ ਕਿ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਉਣ ਦੀ ਵੀ ਗੱਲ ਕੀਤੀ | ਪਰ ਪੁਲਿਸ ਨੇ ਉਨ੍ਹਾਂ ਦੀ ਇੱਕ ਨਾ ਸੁਣੀ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੌਤ ਦੀ ਸੂਚਨਾ ਵੀ ਸਮੇਂ 'ਤੇ ਨਹੀਂ ਦਿੱਤੀ ਗਈ ਤੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ | ਮਿ੍ਤਕ ਦੀ ਰਿਸ਼ਤੇਦਾਰ ਪੂਨਮ ਨੇ ਕਿਹਾ ਕਿ ਮਿ੍ਤਕ ਨੌਜਵਾਨ ਸ਼ਾਦੀਸ਼ੁਦਾ ਸੀ ਤੇ ਇਕ ਬੱਚੇ ਦਾ ਬਾਪ ਵੀ ਸੀ | ਇਸ ਮੌਕੇ ਰੋਬਿਨ ਹੰਸ ਨੇ ਦੱਸਿਆ ਕਿ ਪੁਲਿਸ ਹਿਰਾਸਤ 'ਚ ਨੌਜਵਾਨ ਦੀ ਮੌਤ ਸਿਹਤ ਵਿਗੜਨ ਕਾਰਨ ਹੋਈ ਹੈ | ਇਸ ਦੀ ਮਾਤਾ ਨੂੰ ਸਿਹਤ ਨਾਸਾਜ਼ ਹੋਣ ਬਾਰੇ ਦਸਿਆ ਗਿਆ ਸੀ | ਪਰਿਵਾਰ ਵਲੋਂ ਲਾਏ ਦੋਸ਼ਾਂ ਸੰਬੰਧੀ ਉਨ੍ਹਾਂ ਕਿਹਾ ਕਿ ਇਹ ਜੁਡੀਸ਼ੀਅਲ ਜਾਂਚ 'ਚ ਸਭ ਸਾਹਮਣੇ ਆ ਜਾਵੇਗਾ | ਇਸੇ ਦੌਰਾਨ ਸਵ: ਰੰਧਾਵਾ ਦੇ ਰਿਸ਼ਤੇਦਾਰ ਵਰਿੰਦਰਪਾਲ ਸਿੰਘ ਨੇ ਵੀ ਕਿਹਾ ਕਿ ਇਹ ਮਾਮਲਾ ਸ਼ੱਕੀ ਹੈ ਕਿਉਂਕਿ ਨੌਜਵਾਨ ਨੂੰ ਬਿਜਲੀ ਦੀਆਂ ਤਾਰਾਂ ਕਟ ਕੇ ਚੋਰੀ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਸੀ ਜਦੋਂ ਕਿ ਸੀ.ਸੀ.ਟੀ.ਵੀ. ਕੈਮਰੇ 'ਚ ਕੋਈ ਵੀ ਬਿਜਲੀ ਦੀ ਤਾਰ ਚੋਰੀ ਕਰਕੇ ਲਿਜਾਂਦਾ ਨਹੀਂ ਪਾਇਆ ਗਿਆ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼ <br/> ਅਗਲੀ ਖ਼ਬਰ ਭਾਰਤ ਸਰਕਾਰ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਦਾਖ਼ਲਾ ਫੀਸ ਵਸੂਲਣ ਦਾ ਪ੍ਰਸਤਾਵਿਤ ਫ਼ੈਸਲਾ ਵਾਪਸ ਲਵੇ-ਧਾਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।