28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੋਨੇ ਰੰਗੀ ਕਣਕ ਨਾਲ ਮਹਿਕੀ ਮੰਡੀ, ਸਰਕਾਰੀ ਖ਼ਰੀਦ ਦਾ ਹੋਇਆ ਆਗਾਜ਼ <br/>

ਅਜੀਤ ਡੈਸਕ 02-04-2026

ਰਾਜਪੁਰਾ, 1 ਅਪ੍ਰੈਲ (ਰਣਜੀਤ ਸਿੰਘ)-ਪੰਜਾਬ 'ਚ ਸਰਕਾਰੀ ਤੌਰ 'ਤੇ ਕਣਕ ਦੀ ਖ਼ਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਦੇ ਕੀਤੇ ਗਏ ਵਾਅਦੇ ਮੁਤਾਬਕ ਵਿਧਾਇਕਾ ਨੀਨਾ ਮਿੱਤਲ ਤੇ ਹੋਰ ਅਧਿਕਾਰੀਆਂ ਨੇ ਸ਼ੁਰੂ ਕਰਵਾਈ | ਅਨਾਜ ਮੰਡੀ ਵਿਚ ਖ਼ੁਸ਼ਹਾਲੀ ਨੇ ਦਸਤਕ ਦੇ ਦਿੱਤੀ ਹੈ ਅਤੇ ਅੱਧੀ ਦਰਜਨ ਦੇ ਕਰੀਬ ਕਿਸਾਨ ਵੱਖ-ਵੱਖ ਪਿੰਡਾਂ ਤੋਂ ਕਣਕ ਲੈ ਕੇ ਮੰਡੀ ਆਏ ਹੋਏ ਸਨ | ਖ਼ਰੀਦ ਸ਼ੁਰੂ ਕਰਨ ਤੋਂ ਪਹਿਲਾਂ ਲੱਡੂ ਵੰਡੇ ਗਏ ਤੇ ਪਹਿਲੀ ਬੋਲੀ ਵਾਲੇ ਕਿਸਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਗਿਆ | ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਮੰਡੀ ਵਿਚ ਬਾਰਦਾਨੇ, ਪੀਣ ਵਾਲੇ ਪਾਣੀ ਬਿਜਲੀ ਸਮੇਤ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀਆਂ ਨੂੰ ਖ਼ਾਸ ਤੌਰ 'ਤੇ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਅਦਾਇਗੀ ਅਤੇ ਕਣਕ ਦੀ ਲਿਫ਼ਟਿੰਗ ਦਾ ਪ੍ਰਬੰਧ ਨਾਲ ਦੀ ਨਾਲ ਕੀਤਾ ਜਾਵੇ | ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਤੌਰ 'ਤੇ ਕਣਕ ਦਾ 2585 ਰੁਪਏ ਸਰਕਾਰੀ ਮੁੱਲ ਦਿੱਤਾ ਜਾ ਰਿਹਾ ਹੈ | ਕਣਕ ਦਾ ਮੁੱਲ ਵੇਖ ਕੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ ਵਿਖਾਈ ਦੇ ਰਹੀਆਂ ਸਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਡੀ.ਐਫ.ਐੱਸ.ਸੀ. ਰਵਿੰਦਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਸੀਨੀਅਰ 'ਆਪ' ਆਗੂ ਅਜੈ ਮਿੱਤਲ, ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ, ਲਲਿਤ ਡਾਹਰਾ, ਰਵੀ ਅਹੂਜਾ, ਰਾਕੇਸ਼ ਕੁਕਰੇਜਾ, ਵਿਜੈ ਕੱਕੜ, ਹਰੀ ਚੰਦ ਫ਼ੌਜੀ, ਦਿਨੇਸ਼ ਸਚਦੇਵਾ, ਹਨੀ ਗਰੋਵਰ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਸਮਾਂ ਤਬਦੀਲ <br/> ਅਗਲੀ ਖ਼ਬਰ ਥਾਣਾ ਭਿੰਡੀ ਸੈਦਾਂ ਧਮਾਕੇ ਦੀ ਵੀਡੀਓ ਆਈ ਸਾਹਮਣੇ, ਜਾਂਚ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।