25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕ, ਸਟਾਫ਼ ਗਿਆ ਹੜਤਾਲ ’ਤੇ

ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਅਧੀਨ ਚੱਲ ਰਹੇ ਸੂਬੇ ਦੇ 1000 ਤੋਂ ਵੱਧ ਆਮ ਆਦਮੀ ਕਲੀਨਿਕ 25 ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਕਿਉਂਕਿ ਇਨ੍ਹਾਂ ਕਲੀਨਿਕਾਂ ’ਚ ਕੰਮ ਕਰਨ ਵਾਲੇ 3000 ਤੋਂ ਵਧੇਰੇ ਡਾਕਟਰ, ਫਾਰਮਾਸਿਸਟ ਤੇ ਕਲੀਨਿਕ ਸਹਾਇਕ ਹੜਤਾਲ ’ਤੇ ਜਾਣਗੇ। ਇਹ ਐਲਾਨ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਯੂਨੀਅਨ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਦਾ ਵਾਅਦੇ ਮੁਤਾਬਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਕੀਤਾ ਗਿਆ ਹੈ।

ਅਜੀਤ ਡੈਸਕ 25-08-2026
ਜਲੰਧਰ, 24 ਅਗਸਤ (ਜਤਿੰਦਰ ਪੰਮੀ)–ਸਿਹਤ ਵਿਭਾਗ ਅਧੀਨ ਚੱਲ ਰਹੇ ਸੂਬੇ ਦੇ 1000 ਤੋਂ ਵੱਧ ਆਮ ਆਦਮੀ ਕਲੀਨਿਕ 25 ਅਗਸਤ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਕਿਉਂਕਿ ਇਨ੍ਹਾਂ ਕਲੀਨਿਕਾਂ ’ਚ ਕੰਮ ਕਰਨ ਵਾਲੇ 3000 ਤੋਂ ਵਧੇਰੇ ਡਾਕਟਰ, ਫਾਰਮਾਸਿਸਟ ਤੇ ਕਲੀਨਿਕ ਸਹਾਇਕ ਹੜਤਾਲ ’ਤੇ ਜਾਣਗੇ। ਇਹ ਐਲਾਨ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਯੂਨੀਅਨ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਦਾ ਵਾਅਦੇ ਮੁਤਾਬਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਪ੍ਰੀਤੀ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ’ਚ ਕੰਮ ਕਰਨ ਵਾਲੇ ਸਮੂਹ ਮੁਲਾਜ਼ਮਾਂ ਨੇ ਬੀਤੀ 27 ਜੁਲਾਈ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਸੀ। ਇਸ ’ਤੇ ਸਿਹਤ ਵਿਭਾਗ ਦੇ ਐੱਮ. ਡੀ. ਤੇ ਡਾਇਰੈਕਟਰ ਸਮੇਤ ਹੋਰ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ, ਜਿਨ੍ਹਾਂ ਵਿਚ ਸੁਰੱਖਿਅਤ ਨੌਕਰੀ ਲਈ ਉਨ੍ਹਾਂ ਨੂੰ ਠੇਕੇ ’ਤੇ ਕਰਨਾ, ਪ੍ਰਤੀ ਮਰੀਜ਼ ਦਿੱਤਾ ਜਾ ਰਿਹਾ ਭੱਤਾ ਵਧਾਉਣਾ ਅਤੇ ਸੀ. ਐੱਲ. ਤੇ ਐੱਮ. ਐੱਲ. ਛੁੱਟੀਆਂ ਦੇ ਪੈਸੇ ਅਦਾ ਕਰਨਾ ਸ਼ਾਮਲ ਸੀ, ਮੰਨਣ ’ਤੇ ਸਹਿਮਤੀ ਦਿੱਤੀ ਸੀ। ਨਾਲ ਹੀ ਨੋਟੀਫਿਕੇਸ਼ਨ 15 ਦਿਨਾਂ ਦੇ ਅੰਦਰ-ਅੰਦਰ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਸੂਬਾ ਪ੍ਰਧਾਨ ਨੇ ਕਿਹਾ ਕਿ 15 ਦਿਨ ਤਾਂ ਕੀ ਮੀਟਿੰਗ ’ਚ ਮੰਗਾਂ ਮੰਨਣ ਦੀ ਸਹਿਮਤੀ ਹੋਈ ਨੂੰ ਮਹੀਨਾ ਬੀਤ ਗਿਆ ਪਰ ਹਾਲੇ ਤੱਕ ਸਿਹਤ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਅੱਜ ਜਦੋਂ ਫਿਰ ਯੂਨੀਅਨ ਦਾ ਵਫ਼ਦ ਸਿਹਤ ਵਿਭਾਗ ਦੀ ਡਾਇਰੈਕਟਰ ਸਮੇਤ ਹੋਰ ਅਧਿਕਾਰੀਆਂ ਨੂੰ ਮਿਲਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਯੂਨੀਅਨ ਨਾਲ ਹੋਈ ਕਿਸੇ ਵੀ ਮੀਟਿੰਗ ਬਾਰੇ ਕੁਝ ਵੀ ਯਾਦ ਨਹੀਂ ਹੈ। ਯੂਨੀਅਨ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 25 ਅਗਸਤ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਮੰਗਾਂ ਦੀ ਪੂਰਤੀ ਹੋਣ ਤਕ ਜਾਰੀ ਰਹੇਗੀ। ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਵੀ ਹੜਤਾਲ ਵਧਾਈ ਇਸੇ ਦੌਰਾਨ ਬੀਤੀ 13 ਅਗਸਤ ਤੋਂ ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਹੜਤਾਲ ’ਤੇ ਚੱਲ ਰਹੇ ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਆਪਣੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ 28 ਅਗਸਤ ਤੱਕ ਵਧਾ ਦਿੱਤੀ ਹੈ। ਧਰਨਾ ਪ੍ਰਦਰਸ਼ਨ ਕਰਨ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ 25 ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, 26 ਨੂੰ ਮੁਲਾਜ਼ਮ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਜ਼ਿਲ੍ਹੇ ਦੇ ਮੁੱਖ ਚੌਕ ਤੱਕ ਰੋਸ ਮਾਰਚ ਕੱਢਿਆ ਜਾਵੇਗਾ, 27 ਨੂੰ ਸਮੂਹ ਐੱਨ. ਐੱਚ. ਐੱਮ. ਮੁਲਾਜ਼ਮ ਪੰਜਾਬ ਬੰਦ ਦੀ ਹਮਾਇਤ ਕਰਨਗੇ ਅਤੇ 28 ਅਗਸਤ ਨੂੰ ਫਿਰ ਸਿਵਲ ਸਰਜਨ ਦਫ਼ਤਰਾਂ ਬਾਹਰ ਧਰਨੇ ਦਿੱਤੇ ਜਾਣਗੇ।
ਪਿਛਲੀ ਖ਼ਬਰ ਆਸਟ੍ਰੇਲੀਆਈ ਅਦਾਲਤ ਦਾ ਫ਼ੈਸਲਾ : ਬਾਸਮਤੀ ’ ਤੇ ਭਾਰਤ ਦਾ ਵਿਸ਼ੇਸ਼ ਹੱਕ ਰੱਦ ਅਗਲੀ ਖ਼ਬਰ ਗੱਠਜੋੜ ਦੀ ਗੁੰਜਾਇਸ਼ ’ਤੇ ਸਵਾਲੀਆ ਨਿਸ਼ਾਨ, ਪੰਜਾਬ ’ਚ ਇਕੱਲੇ ਸਰਕਾਰ ਬਣਾਉਣ ਦੀ ਭਾਜਪਾ ਦੀ ਤਿਆਰੀ ਸੰਦੀਪ ਕੁਮਾਰ ਮਾਹਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।