ਕਿਸਾਨ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ-ਮਹਿੰਦਰ ਭਗਤ
ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦਾਅਵਾ ਕੀਤਾ ਹੈ ਕਿ ਮਾਨ ਸਰਕਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ-ਨਾਲ ਬਾਗਬਾਨੀ ਅਤੇ ਉੱਚ ਮੁੱਲ ਵਾਲੀਆਂ ਫਸਲਾਂ ਵੱਲ ਉਤਸ਼ਾਹਿਤ ਕਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਦਾ ਲਾਭ ਲੈ ਸਕਦੇ ਹਨ।
ਅਜੀਤ ਡੈਸਕ
25-08-2026