25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਹੱਦ ਪਾਰ ਤੋਂ 6 ਕਿਲੋਗ੍ਰਾਮ ਹੈਰੋਇਨ ਤੇ 9 ਵਿਦੇਸ਼ੀ ਪਿਸਤੌਲਾਂ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ, 24 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਨਾਬਾਲਗ ਲੜਕੇ ਸਮੇਤ ਪੰਜ ਤਸਕਰਾਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6. 311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ।

ਅਜੀਤ ਡੈਸਕ 25-08-2026
ਅੰਮ੍ਰਿਤਸਰ, 24 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਨਾਬਾਲਗ ਲੜਕੇ ਸਮੇਤ ਪੰਜ ਤਸਕਰਾਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਖੁਲਾਸਾ ਅੱਜ ਇਥੇ ਪ੍ਰੈਸ ਕਾਨਫੰਰਸ ’ਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕੀਤਾ । ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) ਦੋਵੇਂ ਵਾਸੀ ਪਿੰਡ ਸ਼ੇਖਮੰਗਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ ਜ਼ਿਲ੍ਹਾ ਅੰਮ੍ਰਿਤਸਰ, ਕਮਲੇਸ਼ ਰਾਣੀ (65) ਵਾਸੀ ਇੰਦਰਾ ਕਾਲੋਨੀ ਅੰਮ੍ਰਿਤਸਰ ਅਤੇ ਇਕ ਨਾਬਾਲਗ ਲੜਕੇ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਤਿੰਨ .30 ਬੋਰ ਜ਼ਿਗਾਨਾ ਅਤੇ ਇਕ 9 ਐੱਮ.ਐੱਮ. ਜ਼ਿਗਾਨਾ (ਤੁਰਕੀ ਦਾ ਬਣਿਆ), ਤਿੰਨ .30 ਬੋਰ (ਚੀਨ ਦੇ ਬਣੇ) ਪਿਸਤੌਲ, ਇਕ 9 ਐੱਮ.ਐੱਮ. ਗਲੌਕ (ਅਸਟ੍ਰੀਆ ਦਾ ਬਣਿਆ) ਅਤੇ ਇਕ 9 ਐੱਮ.ਐੱਮ. ਬੇਰੇਟਾ (ਇਟਲੀ ਵਿਚ ਬਣਿਆ) ਸ਼ਾਮਿਲ ਹਨ। ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਸੀ.ਪੀ. ਗਿੱਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿਚ ਸਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਅਰਮਾਨਦੀਪ ਸਿੰਘ ਅਤੇ ਤੀਰਥ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਤਫ਼ਤੀਸ਼ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 6 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਦੂਜੀ ਕਾਰਵਾਈ ਵਿਚ 6.090 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਸੰਬੰਧ ਵਿਚ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ। ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇਕ ਹੋਰ ਮੁਲਜ਼ਮ ਔਰਤ ਕਮਲੇਸ਼ ਰਾਣੀ ਨੂੰ 211 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਗ ਦੇ ਚਚੇਰੇ ਭਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਮਲੇਸ਼ ਰਾਣੀ ਵਿਰੁੱਧ ਪਹਿਲਾਂ ਵੀ ਨਸ਼ਾ ਤਸਕਰੀ ਤਹਿਤ ਇਕ ਕੇਸ ਦਰਜ ਹੋਣ ਦਾ ਪਤਾ ਲੱਗਾ ਹੈ। ਇਸੇ ਤਰ੍ਹਾਂ ਇਕ ਹੋਰ ਕਾਰਵਾਈ ਵਿਚ ਪੁਲਿਸ ਨੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਇਸ ਮੌਕੇ ਡੀ.ਸੀ.ਪੀ (ਡੀ) ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ. ਕਪਿਲ ਕੌਸ਼ਿਲ, ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਅਮੋਲਕਦੀਪ ਸਿੰਘ ਤੇ ਇੰਸ: ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ 29 ਨੂੰ ਹੋਣ ਵਾਲੇ ਅਰਦਾਸ ਸਮਾਗਮ ਸੰਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ... ਅਗਲੀ ਖ਼ਬਰ ਕਿਸਾਨ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ-ਮਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।