25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਮਰੀਕਾ ਨੇ ਐਚ-1ਬੀ ਵੀਜ਼ਾ ਅਰਜ਼ੀਆਂ ’ਤੇ 103,265 ਡਾਲਰ ਫੀਸ ਦਾ ਪ੍ਰਸਤਾਵ ਰੱਖਿਆ

ਵਾਸ਼ਿੰਗਟਨ, 24 ਅਗਸਤ (ਪੀ. ਟੀ.

ਅਜੀਤ ਡੈਸਕ 25-08-2026
ਵਾਸ਼ਿੰਗਟਨ, 24 ਅਗਸਤ (ਪੀ.ਟੀ.ਆਈ.)-ਅਮਰੀਕਾ ਨੇ ਸੋਮਵਾਰ ਨੂੰ ਸਾਲਾਨਾ ਕਾਨੂੰਨੀ ਸੀਮਾ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਐਚ-1ਬੀ ਵੀਜ਼ਾ ਅਰਜ਼ੀਆਂ ’ਤੇ 103,265 ਡਾਲਰ ਫੀਸ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿਚ ਅਮਰੀਕੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਜਾਂ ਇਸ ਤੋਂ ਵੱਧ ਰੱਖਣ ਵਾਲੇ ਬਿਨੈਕਾਰਾਂ ਲਈ ਉਪਲਬਧ 20,000 ਵੀਜ਼ੇ ਦੀ ਵਾਧੂ ਸ਼੍ਰੇਣੀ ਸ਼ਾਮਲ ਹੈ। ਫੈਡਰਲ ਰਜਿਸਟਰ ’ਚ ਪ੍ਰਕਾਸ਼ਿਤ ਇਕ ਨੋਟਿਸ ਵਿਚ, ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਪ੍ਰਸਤਾਵਿਤ ਫੀਸ ਮੌਜੂਦਾ ਐਚ-1ਬੀ ਅਰਜ਼ੀ ਫੀਸ ਤੋਂ ਇਲਾਵਾ ਵੱਖਰੇ ਤੌਰ ’ਤੇ ਲਈ ਜਾਵੇਗੀ। ਵਿਭਾਗ ਦਾ ਪ੍ਰਸਤਾਵ ਇਕ ਸੰਘੀ ਅਪੀਲ ਅਦਾਲਤ ਦੁਆਰਾ ਜ਼ਿਲ੍ਹਾ ਜੱਜ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਆਇਆ ਹੈ ਜਿਸਨੇ ਟਰੰਪ ਪ੍ਰਸ਼ਾਸਨ ਦੀ ਐਚ-1ਬੀ ਵੀਜ਼ਾ ਅਰਜ਼ੀਆਂ ’ਤੇ 100,000 ਡਾਲਰ ਫੀਸ ਲਗਾਉਣ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਸੀ।
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੀ . ਬੀ . ਆਈ . ਜਾਂਚ ਦੀ ਮੰਗ ਵਾਲੀ ਪਟੀਸ਼ਨ ’ ਤੇ ਕੇਂਦਰ ਤੇ ਰਾਜ ਸਰਕਾਰ ਨੂੰ ਨੋਟਿਸ ਅਗਲੀ ਖ਼ਬਰ ਦਿੱਲੀ ਹਵਾਈ ਅੱਡੇ ’ਤੇ ਖਰਾਬ ਮੌਸਮ ਕਾਰਨ 15 ਉਡਾਣਾਂ ਡਾਇਵਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।