26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਤੇ ਮੰਗ ਨੂੰ ਧਿਆਨ ਵਿਚ ਰੱਖ ਕੇ ਬਣੇਗਾ ਕਾਂਗਰਸ ਦਾ ਚੋਣ ਮੈਨੀਫੈਸਟੋ-ਡਾ. ਅਮਰ ਸਿੰਘ

ਚੰਡੀਗੜ੍ਹ, 25 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਪਾਰਟੀ ਵਲੋਂ ਨਵੀਂ ਗਠਿਤ ਮੈਨੀਫੈਸਟੋ ਕਮੇਟੀ ਨੇ ਸੂਬੇ ਭਰ ਦੇ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਅਤੇ ਮੰਗਾਂ ਲੈ ਕੇ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ‘ਲੋਕਾਂ ਦਾ ਮੈਨੀਫੈਸਟੋ’ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਅਮਰ ਸਿੰਘ । ਅਜੀਤ ਤਸਵੀਰ 26-08-2026
ਚੰਡੀਗੜ੍ਹ, 25 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਪਾਰਟੀ ਵਲੋਂ ਨਵੀਂ ਗਠਿਤ ਮੈਨੀਫੈਸਟੋ ਕਮੇਟੀ ਨੇ ਸੂਬੇ ਭਰ ਦੇ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਅਤੇ ਮੰਗਾਂ ਲੈ ਕੇ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ‘ਲੋਕਾਂ ਦਾ ਮੈਨੀਫੈਸਟੋ’ ਬਣਾਉਣ ਦਾ ਫ਼ੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਪੰਜਾਬ ਦੇ ਲੋਕਾਂ ਦੀ ਹਰ ਮੰਗ ਅਤੇ ਹਰ ਸਮੱਸਿਆ ਨੂੰ ਧਿਆਨ ਵਿਚ ਰੱਖ ਕੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਪਾਰਟੀ ਨਹੀਂ, ਸਗੋਂ ਪੰਜਾਬ ਦੇ ਲੋਕ ਤੈਅ ਕਰਨਗੇ, ਜਿਸ ਦੇ ਚੱਲਦੇ ਪੰਜਾਬ ਦੇ ਹਰ ਵਰਗ ਜਿਸ ਵਿਚ ‘ਜ਼ੈਂਨ ਜੀ’ ਤੋਂ ਲੈ ਕੇ ਸੂਬੇ ਦੇ ਵਪਾਰੀਆਂ, ਕਿਸਾਨਾਂ, ਬੁੱਧੀਜੀਵੀਆਂ ਵੱਖ-ਵੱਖ ਖੇਤਰਾਂ ਦੇ ਮਾਹਿਰਾਂ, ਪੱਤਰਕਾਰਾਂ, ਡਾਕਟਰਾਂ, ਵਕੀਲਾਂ, ਖੇਤ ਮਜ਼ਦੂਰਾਂ ਸਮੇਤ ਹਰ ਖੇਤਰ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਤੇ ਪ੍ਰੇਸ਼ਾਨੀਆਂ ਬਾਰੇ ਜਿਥੇ ਜਾਣਿਆ ਜਾਵੇਗਾ, ਉਥੇ ਉਨ੍ਹਾਂ ਦੀ ਰਾਏ ਵੀ ਲਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਸੱਤ ਸੀਟਾਂ ਦੇ ਕੇ ਸਪਸ਼ਟ ਸੰਕੇਤ ਦੇ ਦਿੱਤਾ ਹੈ ਕਿ ਉਹ ਅਗਲੀ ਸਰਕਾਰ ਪੰਜਾਬ ਵਿਚ ਕਾਂਗਰਸ ਦੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਮਿਲੇ ਲੋਕਾਂ ਦੇ ਹੁੰਗਾਰੇ ਤੇ ਪਾਰਟੀ ਵਰਕਰਾਂ ਦੇ ਉਤਸ਼ਾਹ ਨੇ ਵੀ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਬਦਲ ਵਜੋਂ ਕਾਂਗਰਸ ਨੂੰ ਦੇਖ ਰਹੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਬਿਲਕੁਲ ਇੱਕਜੁੱਟ ਹੈ ਅਤੇ ਇਕੱਠੇ ਹੋ ਕੇ ਚੋਣਾਂ ਲੜੇਗੀ ਵੀ ਅਤੇ ਜਿੱਤੇਗੀ ਵੀ।
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ, ਅਕਸ਼ੈ ਸ਼ਰਮਾ ਨੇ ਵਿਧਾਨ ਸਭਾ ਕੀਤੀ ਤਿਆਰ ਹਲਕਾ ਉੱਤਰੀ ਤੋਂ ਹਜ਼ਾਰਾਂ ਭੈਣਾਂ ਤੇ ਪਰਿਵਾਰਾਂ ਦਾ ਮਿਲਿਆ... ਅਗਲੀ ਖ਼ਬਰ 12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।