26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੰਤ ਈਸ਼ਰ ਸਿੰਘ ਦੀ 51ਵੀਂ ਤੇ ਸੰਤ ਬਲਜਿੰਦਰ ਸਿੰਘ ਦੀ ਪਹਿਲੀ ਬਰਸੀ ਸਮਾਗਮਾਂ ਦੇ ਦੂਜੇ ਦਿਨ ਪੰਥਕ ਤੇ ਸਿਆਸੀ ਆਗੂਆਂ ਨੇ ਭਰੀ ਹਾਜ਼ਰੀ

ਰਾੜਾ ਸਾਹਿਬ, 25 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਨਿੱਘੀ ਯਾਦ ’ਚ ਹੋ ਰਹੇ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਨ-ਸੈਲਾਬ ਉਮੜਿਆਂ, ਉਥੇ ਹੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮਹਾਂਪੁਰਸ਼ਾਂ ਨੂੰ ਸਰਧਾ-ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਆਪਣੀ ਜ਼ਿੰਦਗੀ ਵਿਚ ਮਨੁੱਖਤਾ ਨੂੰ ਦੇਸ਼-ਵਿਦੇਸ਼ਾਂ ਵਿਚ ਵੀ ਗੁਰਬਾਣੀ ਸਿਮਰਨ ਨਾ ਜੋੜ੍ਹਿਆ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਲੜ੍ਹ ਲਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕਰਦਿਆਂ ਆਖਿਆ ਕਿ ਸੰਤ ਬਾਬਾ ਈਸ਼ਰ ਸਿੰਘ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਤੇ ਸੰਤ ਬਲਜਿੰਦਰ ਸਿੰਘ ਵਲੋਂ ਕੀਤੀ ਨਾਮ ਸਿਮਰਨ ਦੀ ਕਮਾਈ ਅੱਜ ਵੱਡੀ ਗਿਣਤੀ ਵਿਚ ਨਤਮਸਤਕ ਹੋ ਰਹੀਆਂ ਸੰਗਤਾਂ ਹਨ।

ਅਜੀਤ ਡੈਸਕ 26-08-2026
ਰਾੜਾ ਸਾਹਿਬ, 25 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਨਿੱਘੀ ਯਾਦ ’ਚ ਹੋ ਰਹੇ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਦਾ ਜਨ-ਸੈਲਾਬ ਉਮੜਿਆਂ, ਉਥੇ ਹੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮਹਾਂਪੁਰਸ਼ਾਂ ਨੂੰ ਸਰਧਾ-ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਆਪਣੀ ਜ਼ਿੰਦਗੀ ਵਿਚ ਮਨੁੱਖਤਾ ਨੂੰ ਦੇਸ਼-ਵਿਦੇਸ਼ਾਂ ਵਿਚ ਵੀ ਗੁਰਬਾਣੀ ਸਿਮਰਨ ਨਾ ਜੋੜ੍ਹਿਆ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਲੜ੍ਹ ਲਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕਰਦਿਆਂ ਆਖਿਆ ਕਿ ਸੰਤ ਬਾਬਾ ਈਸ਼ਰ ਸਿੰਘ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਤੇ ਸੰਤ ਬਲਜਿੰਦਰ ਸਿੰਘ ਵਲੋਂ ਕੀਤੀ ਨਾਮ ਸਿਮਰਨ ਦੀ ਕਮਾਈ ਅੱਜ ਵੱਡੀ ਗਿਣਤੀ ਵਿਚ ਨਤਮਸਤਕ ਹੋ ਰਹੀਆਂ ਸੰਗਤਾਂ ਹਨ। ਸਮਾਗਮ ’ਚ ਪੁੱਜੀਆਂ ਸ਼ਖਸੀਅਤਾਂ ਦਾ ਸਨਮਾਨ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਾਹਿਨੁਮਾਈ ਹੇਠ ਬਾਬਾ ਮਨਜੀਤ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਅਤੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਸਮੇਤ ਵੱਖ-ਵੱਖ ਮਹਾਂਪੁਰਸ਼ਾਂ ਵਲੋਂ ਕੀਤਾ ਗਿਆ।ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੇ ਰਾਤਰੀ ਤੇ ਦਿਨ ਦੀਵਾਨ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਸਮਾਗਮ ਵਿਚ ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਸਮੇਤ ਭਾਈ ਜਗਜੀਤ ਸਿੰਘ ਜੱਗੀ ਅਹਿਮਦਗੜ੍ਹ ਅਤੇ ਭਾਈ ਹਰਦੇਵ ਸਿੰਘ ਦੋਰਾਹਾ ਨੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਭਾਈ ਭਾਈ ਗੁਰਮੁੱਖ ਸਿੰਘ, ਵਿਦਿਆਰਥੀ ਗੁਰਮਿਤ ਸੰਗੀਤ ਵਿਦਿਆਲਾ ਗੁਰਦੁਆਰਾ ਰਾੜਾ ਸਾਹਿਬ, ਭਾਈ ਕਿਸ਼ੋਰ ਸਿੰਘ ਖ਼ਾਲਸਾ ਤਖਤ ਸ੍ਰੀ ਹਜ਼ੂਰ ਸਾਹਿਬ ਨਾਦੇੜ, ਜਥਾ ਬਾਬਾ ਹਰਚੰਦ ਸਿੰਘ ਸਿਆੜ੍ਹ, ਬਾਬਾ ਪ੍ਰੇਮ ਸਿੰਘ ਕਲਿਆਣ ਵਾਲੇ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਭਗਤ ਧੰਨਾ ਜੀ ਮੁਹਾਲੀ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਂਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ, ਸੰਤ ਬਾਬਾ ਬਲਜਿੰਦਰ ਸਿੰਘ ਗੁਰਦੁਆਰਾ ਜੋਤੀ ਸਰੂਪ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਜਸਵੀਰ ਸਿੰਘ ਲੋਪੋਂ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਸ਼੍ਰੋਮਣੀ ਕਮੇਟੀ ਮੈਂਬਰ, ਬਾਬਾ ਵਿਸਾਖਾ ਸਿੰਘ ਕਲਿਆਣ ਪੁੱਲ, ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਗਿਆਨੀ ਗੁਰਜਿੰਦਰ ਸਿੰਘ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸੰਤ ਬਾਬਾ ਭੁਪਿੰਦਰ ਸਿੰਘ ਜਰਗ ਵਾਲੇ, ਸੂਬਾ ਬਲਵਿੰਦਰ ਸਿੰਘ ਨਾਮਧਾਰੀ ਸ੍ਰੀ ਭੈਣੀ ਸਾਹਿਬ, ਬਾਬਾ ਉਦੈ ਸਿੰਘ ਨਾਮਧਾਰੀ ਸ੍ਰੀ ਭੈਣੀ ਸਾਹਿਬ, ਸੰਤ ਕ੍ਰਿਪਾਲ ਸਿੰਘ ਛੰਨਾ ਵਾਲੇ, ਭਾਈ ਅਰਜਨਵੀਰ ਸਿੰਘ ਅਮਰੀਕਾ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਮਹਾਪੁਰਸ਼ਾਂ ਨੂੰ ਸਰਧਾ-ਸਤਿਕਾਰ ਭੇਟ ਕੀਤਾ। ਇਸ ਸਮੇਂ ਗੁਰਦੁਆਰਾ ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜ੍ਹਿਆ। ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਚੇਅਰਮੈਂਨ ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ, ਸੰਦੀਪ ਸਿੰਘ ਰੁਪਾਲੋਂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ), ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ,ਜਥੇਦਾਰ ਸਤਵਿੰਦਰ ਸਿੰਘ ਟੋਹੜਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਮੈਂਬਰ, ਜਥੇ. ਗੁਰਮੇਲ ਸਿੰਘ ਸੰਗੋਵਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਜਥੇ. ਰਘਵੀਰ ਸਿੰਘ ਸਹਾਰਨਮਾਜਰਾ, ਗੁਰਪ੍ਰੀਤ ਸਿੰਘ ਲਾਪਰਾਂ ਕੌਮੀ ਮੀਤ ਪ੍ਰਧਾਨ ਅਕਾਲੀ ਦਲ ਬਾਦਲ, ਜਥੇਦਾਰ ਬਲਵੰਤ ਸਿੰਘ ਘਲੋਟੀ ਸ਼੍ਰੋਮਣੀ ਗੁਰਦੁਆਰਾ ਪ੍ਰਬ਼ੰਧਕ ਕਮੇਟੀ ਮੈਂਬਰ, ਜਥੇ.ਹਰਪਾਲ ਸਿੰਘ ਜੱਲਾ, ਚੇਅਰਮੈਂਨ ਬੰਤ ਸਿੰਘ ਦੋਬੁਰਜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਗਿੱਲ, ਤਰਲੋਚਨ ਸਿੰਘ ਬਿਲਾਸਪੁਰ ਆਦਿ ਵੱਖ-ਵੱਖ ਆਗੂਆਂ ਨੇ ਸਮਾਗਮ ’ਚ ਹਾਜ਼ਰੀ ਭਰੀ।
ਪਿਛਲੀ ਖ਼ਬਰ ਖਰੜ ਦੇ ਫਲੈਟ ’ਚ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੰਤਰੀਆਂ ਦੇ ਸਮੂਹ ਵਲੋਂ ਪੰਜਾਬ ਰਾਇਸ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮਿਲਿੰਗ ਨੀਤੀ ਵਿਚ ਸੋਧਾਂ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।