29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ’ਚ ਲਗਾਏ ਜਾ ਰਹੇ ਧਰਨੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਐਸ. ਕੇ. ਐਮ. ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਐੱਸ. ਏ.

ਅਜੀਤ ਡੈਸਕ 28-08-2026
ਐੱਸ. ਏ. ਐੱਸ. ਨਗਰ, 27 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਦੀ ਪ੍ਰਬੰਧਕੀ ਕਮੇਟੀ ਦੀ ਐਸ. ਕੇ. ਐਮ. ਵਲੋਂ 1 ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਧਰਨੇ ਸੰਬੰਧੀ ਮੀਟਿੰਗ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਾਨਕ ਫ਼ੇਜ਼-8 ਸਥਿਤ ਪਾਵਰਕਾਮ ਦੇ ਰੈਸਟ ਹਾਊਸ ਵਿਖੇ ਹੋਈ, ਜਿਸ ਵਿਚ ਰੂਪਨਗਰ ਰੇਂਜ ਦੇ ਡੀ. ਆਈ. ਜੀ. ਡਾ. ਨਾਨਕ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਹਾਂਸ, ਚੰਡੀਗੜ੍ਹ ਦੀ ਐਸ. ਐਸ. ਪੀ. ਕੰਵਰਦੀਪ ਕੌਰ ਅਤੇ ਚੰਡੀਗੜ੍ਹ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਐਸ. ਕੇ. ਐਮ. ਦੇ ਸੰਗਠਨ ਕਮੇਟੀ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਭੰਗੂ, ਜਗਮੋਹਨ ਸਿੰਘ ਉੱਪਲ, ਦਲਬੀਰ ਸਿੰਘ, ਰਵਨੀਤ ਸਿੰਘ ਬਰਾੜ, ਰਵਿੰਦਰ ਸਿੰਘ, ਕ੍ਰਿਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਣ ਅਤੇ ਮਨਪ੍ਰੀਤ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਕਰੀਬ 2 ਘੰਟੇ ਚੱਲੀ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ ਧਰਨੇ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਧਰਨੇ ਦੀ ਥਾਂ, ਟਰੈਕਟਰ-ਟਰਾਲੀਆਂ ਦੀ ਪਾਰਕਿੰਗ, ਸਫ਼ਾਈ, ਪਾਣੀ, ਪਾਖਾਨੇ, ਆਵਾਜਾਈ ਅਤੇ ਹੋਰ ਵੱਖ-ਵੱਖ ਪ੍ਰਬੰਧ ਵਿਚਾਰੇ ਗਏ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐੱਸ. ਕੇ. ਐੱਮ. ਨੂੰ ਧਰਨੇ ਲਈ ਸੈਕਟਰ 48 ਅਤੇ 49 ਵਿਚ ਥਾਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਵਲੋਂ ਬੈਸਟੈਕ ਮਾਲ ਤੱਕ ਸੜਕ ਦਾ ਇਕ ਪਾਸਾ ਅਤੇ ਫ਼ੇਜ਼ 11 ਤੋਂ ਸੜਕ ਦਾ ਇਕ ਪਾਸਾ ਟਰੈਕਟਰ ਟਰਾਲੀਆਂ ਲਈ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧਾਂ ਦਾ ਭਰੋਸਾ ਦਿਵਾਇਆ ਗਿਆ ਹੈ।
ਪਿਛਲੀ ਖ਼ਬਰ ਬਾਬਾ ਸੁੱਚਾ ਸਿੰਘ ਨੂੰ ਬਰਸੀ ਸਮਾਗਮ ਮੌਕੇ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਅਗਲੀ ਖ਼ਬਰ ਮੱਧਵਰਗੀ ਤੇ ਗਰੀਬ ਲੋਕਾਂ ਦਾ ਗੁਜ਼ਾਰਾ ਹੋਇਆ ਮੁਸ਼ਕਿਲ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।