29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਆਈ.ਕੇ.ਜੀ. ਪੀ.ਟੀ.ਯੂ. ਦੇ ਉਪ ਕੁਲਪਤੀ ਵਜੋਂ ਪ੍ਰੋ. ਡਾ. ਅਰਵਿੰਦ ਕੇ. ਬੰਸਲ ਨੇ ਅਹੁਦਾ ਸੰਭਾਲਿਆ

ਕਪੂਰਥਲਾ, 28 ਅਗਸਤ (ਅਮਰਜੀਤ ਕੋਮਲ)-ਆਈ. ਕੇ.

ਅਜੀਤ ਡੈਸਕ 29-08-2026
ਕਪੂਰਥਲਾ, 28 ਅਗਸਤ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਪ੍ਰੋ. ਡਾ. ਅਰਵਿੰਦ ਕੇ. ਬੰਸਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਯੂਨੀਵਰਸਿਟੀ ਵਿਚ ਅਕਾਦਮਿਕ ਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿਚ ਕੁਸ਼ਲਤਾ, ਪਾਰਦਰਸ਼ਤਾ ਤੇ ਨਵੀਨਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਪ ਕੁਲਪਤੀ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਅਕਾਦਮਿਕ ਤੇ ਰਿਸਰਚ ਈਕੋ ਸਿਸਟਮ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਤਕਨੀਕੀ ਸਿੱਖਿਆ ਦਾ ਵਿਸ਼ਵ ਪੱਧਰੀ ਕੇਂਦਰ ਬਣਾਇਆ ਜਾਵੇਗਾ, ਜਿਸ ਵਿਚ ਇੰਟਰਡਿਸ਼ਪਲਿਨਰੀ (ਅੰਤਰ-ਅਕਾਦਮਿਕ ਵਿਸ਼ੇ) ਸਿੱਖਿਆ ਅਤੇ ਵਿਸ਼ਵ ਪੱਧਰੀ ਮਿਆਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਯੂਨੀਵਰਸਿਟੀ ਦੇ ਫੈਕਲਟੀ ਮੈਂਬਰ, ਅਧਿਕਾਰੀਆਂ ਤੇ ਸਟਾਫ਼ ਨੇ ਪ੍ਰੋ. ਡਾ. ਬੰਸਲ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਵਿਚ ਯੂਨੀਵਰਸਿਟੀ ਨਵੀਂ ਊਰਜਾ ਤੇ ਦਿਸ਼ਾ ਪ੍ਰਾਪਤ ਕਰੇਗੀ। ਵਰਨਣਯੋਗ ਹੈ ਕਿ ਪ੍ਰੋ. ਡਾ. ਅਰਵਿੰਦ ਕੇ. ਬੰਸਲ ਦੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਹੋਈ ਨਿਯੁਕਤੀ ਉਪਰੰਤ ਉਨ੍ਹਾਂ ਬੀਤੀ 25 ਅਗਸਤ ਨੂੰ ਯੂਨੀਵਰਸਿਟੀ ਦੇ ਮੁਹਾਲੀ ਕੈਂਪਸ ਵਿਚ ਅਧਿਕਾਰਤ ਤੌਰ ‘ਤੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਸੀ| ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ. ਡਾ. ਯਾਦਵਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ|
ਪਿਛਲੀ ਖ਼ਬਰ ਪ੍ਰਗਨਾਨੰਧਾ ਗ੍ਰੈਂਡ ਸ਼ਤਰੰਜ ਟੂਰ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣਿਆ ਅਗਲੀ ਖ਼ਬਰ ਪਾਕਿ ਨੇ ਹੁਣ ਕੁਵੈਤ ਨਾਲ ਕੀਤੇ ਰੱਖਿਆ ਸਹਿਯੋਗ ਸਮਝੌਤੇ ’ਤੇ ਦਸਤਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।