30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅੱਜ ਅਰਦਾਸ ਸਮਾਗਮ ਕਰਵਾਏ ਗਏ। ਇਸ ਦੌਰਾਨ ਪਾਠਾਂ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅੱਜ ਅਰਦਾਸ ਸਮਾਗਮ ਕਰਵਾਏ ਗਏ। ਇਸ ਦੌਰਾਨ ਪਾਠਾਂ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਅਰਦਾਸ ਸਮਾਗਮਾਂ ’ਚ ਸ਼ਾਮਿਲ ਹੋਏ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਤੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਨਾ ਚਾਹੀਦਾ ਹੈ। ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਅਰਦਾਸ ਸਮਾਗਮ ’ਚ ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ, ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ ਤੇ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਭਾਈ ਤਰਸੇਮ ਸਿੰਘ ਪ੍ਰਚਾਰਕ, ਕੁਲਦੀਪ ਸਿੰਘ ਪੰਡੋਰੀ ਅਤੇ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਹੋਰ ਸ਼੍ਰੋਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ। ਇਸੇ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਏ ਗਏ।
ਪਿਛਲੀ ਖ਼ਬਰ ਮਮਦੋਟ ’ਚ ਅਣਪਛਾਤਿਆਂ ਵਲੋਂ ਕਾਰ ’ਤੇ ਗੋਲੀਬਾਰੀ-ਇਕ ਮੌਤ ਅਗਲੀ ਖ਼ਬਰ ਸਰਕਾਰਾਂ ਦੀ ਸਖ਼ਤੀ ਦਾ ਅਸਰ, ਥੋਕ ਬਾਜ਼ਾਰ ’ਚ 500 ਰੁਪਏ ਕੁਇੰਟਲ ਸਸਤੀ ਹੋਈ ਖੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।