01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੰਗਣਾ ਰਣੌਤ ਖ਼ਿਲਾਫ਼ ਦਰਜ ਕੇਸ ’ਚ 4 ਘੰਟੇ ਚੱਲੀ ਸੁਣਵਾਈ • ਗਵਾਹ ਤੋਂ ਪੁੱਛੇ 470 ਸਵਾਲ • ਅਗਲੀ ਸੁਣਵਾਈ 15 ਨੂੰ

ਬਠਿੰਡਾ, 31 ਅਗਸਤ (ਸੱਤਪਾਲ ਸਿੰਘ ਸਿਵੀਆਂ)- ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਦਰਜ ਮਾਣਹਾਨੀ ਕੇਸ ਦੀ ਸੁਣਵਾਈ ਅੱਜ ਚਾਰ ਘੰਟਿਆਂ ਤੋਂ ਵੱਧ ਸਮਾਂ ਚੱਲੀ ਤੇ ਕੰਗਣਾ ਦੇ ਵਕੀਲਾਂ ਵਲੋਂ ਗਵਾਹ ’ਤੇ ਸੈਂਕੜੇ ਸਵਾਲਾਂ ਦੀ ਝੜੀ ਲਗਾਈ ਗਈ। ਕੰਗਣਾ ਖ਼ਿਲਾਫ਼ ਕੇਸ ਦਰਜ ਕਰਵਾਉਣ ਵਾਲੀ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਕੰਗਣਾ ਨੇ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ, ਜਦਕਿ ਸਾਡੇ ਵਲੋਂ ਤੀਸਰੇ ਮੁੱਖ ਗਵਾਹ ਗੁਰਪ੍ਰੀਤ ਸਿੰਘ ਦੀ ਗਵਾਹੀ ਦਰਜ ਕਰਵਾਈ ਗਈ।

ਅਜੀਤ ਡੈਸਕ 01-09-2026
ਬਠਿੰਡਾ, 31 ਅਗਸਤ (ਸੱਤਪਾਲ ਸਿੰਘ ਸਿਵੀਆਂ)- ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖ਼ਿਲਾਫ਼ ਦਰਜ ਮਾਣਹਾਨੀ ਕੇਸ ਦੀ ਸੁਣਵਾਈ ਅੱਜ ਚਾਰ ਘੰਟਿਆਂ ਤੋਂ ਵੱਧ ਸਮਾਂ ਚੱਲੀ ਤੇ ਕੰਗਣਾ ਦੇ ਵਕੀਲਾਂ ਵਲੋਂ ਗਵਾਹ ’ਤੇ ਸੈਂਕੜੇ ਸਵਾਲਾਂ ਦੀ ਝੜੀ ਲਗਾਈ ਗਈ। ਕੰਗਣਾ ਖ਼ਿਲਾਫ਼ ਕੇਸ ਦਰਜ ਕਰਵਾਉਣ ਵਾਲੀ ਮਾਤਾ ਮਹਿੰਦਰ ਕੌਰ ਵਾਸੀ ਬਹਾਦਰਗੜ੍ਹ ਜੰਡੀਆਂ (ਬਠਿੰਡਾ) ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਕੰਗਣਾ ਨੇ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ, ਜਦਕਿ ਸਾਡੇ ਵਲੋਂ ਤੀਸਰੇ ਮੁੱਖ ਗਵਾਹ ਗੁਰਪ੍ਰੀਤ ਸਿੰਘ ਦੀ ਗਵਾਹੀ ਦਰਜ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਘੰਟਿਆਂ ਤੋਂ ਵੱਧ ਸਮਾਂ ਚੱਲੀ ਸੁਣਵਾਈ ਦੌਰਾਨ ਕੰਗਣਾ ਦੇ ਦਿੱਲੀ ਤੋਂ ਪੁੱਜੇ ਵਕੀਲਾਂ ਵਲੋਂ ਗਵਾਹ ਗੁਰਪ੍ਰੀਤ ਸਿੰਘ ਨੂੰ ਵੱਖ-ਵੱਖ ਤਰ੍ਹਾਂ ਦੇ 470 ਸਵਾਲ ਕਰਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਗਵਾਹ ਬਿਲਕੁਲ ਵੀ ਥਿੜਕਿਆਂ ਨਹੀਂ ਤੇ ਉਸ ਨੇ ਬੇਝਿਜਕ ਹੋ ਕੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਹੈ, ਜਿਸ ਦਿਨ ਮੁੱਖ ਸ਼ਿਕਾਇਤਕਰਤਾ ਮਾਤਾ ਮਹਿੰਦਰ ਕੌਰ ਵਲੋਂ ਅਦਾਲਤ ਵਿਚ ਕੰਗਣਾ ਦੇ ਖ਼ਿਲਾਫ਼ ਆਪਣੀ ਗਵਾਹੀ ਦਰਜ ਕਰਵਾਈ ਜਾਣੀ ਹੈ। ਕੰਗਣਾ ਕਿਸਾਨੀ ਅੰਦੋਲਨ ਦੌਰਾਨ ਕਿਸਾਨ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਕਰਕੇ ਪਿਛਲੇ 5/6 ਸਾਲਾਂ ਤੋਂ ਇਸ ਕੇਸ ਦਾ ਸਾਹਮਣਾ ਕਰ ਰਹੀ ਹੈ।
ਪਿਛਲੀ ਖ਼ਬਰ ਭਾਈ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 6 ਨੂੰ ਹੋਵੇਗਾ ਗੁਰਮਤਿ ਸਮਾਗਮ-ਜਥੇਦਾਰ ਗੜਗੱਜ ਅਗਲੀ ਖ਼ਬਰ ਪੁਲਿਸ ਬਕਾਇਆ ਪਏ ਕੇਸਾਂ ਨੂੰ ਨਿਪਟਾਉਣ ਲਈ ਪੱਬਾਂ ਭਾਰ ਸ਼ਿਕਾਇਤਕਰਤਾਵਾਂ ਨੂੰ ਕਰ ਰਹੀ ਹੈ ਫ਼ੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।